ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਵਿਭਾਗ ਵੱਲੋਂ 7 ਤੋਂ 12 ਨਵੰਬਰ ਤੱਕ ਪਾਈਟੈਕਸ
ਗਰਾਉਂਡ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ `ਜਗ ਚਾਨਣ ਹੋਇਆ` ਰੋਸ਼ਨੀ ਤੇ ਆਵਾਜ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ। ਜਿਸ ਦੌਰਾਨ ਮੈਡਮ ਅਲਕਾ ਨੇ ਦੱਸਿਆ ਕਿ ਇਹ ਰੋੋਸ਼ਨੀ ਤੇ ਆਵਾਜ ਪ੍ਰੋਗਰਾਮ ਸ਼ਾਮ 6:30 ਵਜੇ ਤੋਂ ਰਾਤ 8:30 ਵਜੇ ਤੱਕ ਚੱਲੇਗਾ।ਜਿਸ ਦੌਰਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਉਦਾਸੀਆਂ `ਤੇ ਚਾਣਨਾ ਪਾਇਆ ਜਾਵੇਗਾ।ਉਨਾਂ੍ਹ ਦੱਸਿਆ ਕਿ ਇਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਸਬੰਧੀ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਇਕ ਪ੍ਰਦਰਸ਼ਨੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਲਿਟਰੇਚਰ ਰੱਖਿਆ ਜਾਵੇਗਾ।ਮੈਡਮ ਕਾਲੀਆ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਵੀ ਲਗਾਏ ਜਾਣਗੇ ਅਤੇ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨੀ ਨਾਲ ਸਬੰਧਤ ਵੱਖ-ਵੱਖ ਸਕੂਲਾਂ ਦੇ ਕੁਇਜ ਅਤੇ ਪੇਟਿੰਗ, ਦਸਤਾਰ ਬੰਦੀ ਤੇ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ।ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ `ਤੇ ਲੈਕਚਰ ਵੀ ਹੋਣਗੇ।ਅੰਮਿ੍ਰਤਸਰ ਦੇ ਪ੍ਰਮੱਖ ਖਾਣੇ ਦੇ ਸਟਾਲ ਵੀ ਲੱਗਣਗੇ।
ਮੀਟਿੰਗ ਵਿੱਚ ਸ੍ਰੀਮਤੀ ਅਨਮਜੋਤ ਕੌਰ, ਸਹਾਇਕ ਕਮਿਸ਼ਨਰ ਸਿਕਾਇਤਾਂ, ਏ.ਡੀ.ਸੀ.ਪੀ ਸਰਤਾਜ ਸਿੰਘ ਚਾਹਲ, ਐਸ.ਡੀ.ਐਮ, ਉਪ ਜਿਲ੍ਹਾ ਸਿਖਿਆ ਅਫਸਰ ਸ੍ਰੀਮਤੀ ਰੇਖਾ ਮਹਾਜਨ, ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਹਰਦੀਪ ਕੌਰ, ਫੀਲਡ ਪਬਲੀਸਿਟੀ ਅਫਸਰ ੍ਰ ਗੁਰਮੀਤ ਸਿੰਘ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਰਿੰਦਰ ਸਿੰਘ ਪਨੂੰ, ਪੱਲਵ ਸਰੇਸ਼ਟਾ ਜਿਲਾ੍ਹ ਭਲਾਈ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media