5 ਅਤੇ 6 ਦਸੰਬਰ ਨੂੰ ਮੁਹਾਲੀ `ਚ ਹੋਵੇਗੀ ਪੰਜਾਬ ਪ੍ਰੋਗਰੈਸਿਵ ਇੰਨਵੈਸਟਰਜ਼ ਸਮਿਟ-2019
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਸਨਅਤੀ ਅਤੇ ਵਪਾਰਕ ਵਿਕਾਸ ਨੀਤੀ-2017
ਸਨਅਤਕਾਰਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਸਨਅਤੀ ਨੀਤੀ ਵਿਚ ਪੰਜਾਬ, ਆਪਣਾ ਹੱਕ ਲੈਣ ਲਈ ਕੇਂਦਰ ਸਰਕਾਰ ਕੋਲ ਪਹੁੰਚ ਕਰ ਰਿਹਾ ਹੈ।ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀਮਤੀ ਵਿੰਨੀ ਮਹਾਜਨ ਵਧੀਕ ਪ੍ਰਮੁੱਖ ਸਕੱਤਰ ਉਦਯੋਗ ਅਤੇ ਕਮਰਸ ਨੇ ਅੱਜ ਇਥੇ ਰੱਖੇ ਵਿਸ਼ੇਸ਼ ਸਮਾਗਮ ਦੌਰਾਨ ਸਨਅਤਕਾਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕੀਤਾ।ਇਹ ਸਮਾਗਮ ਪੰਜਾਬ ਸਰਕਾਰ ਵਲੋਂ 5 ਅਤੇ 6 ਦਸੰਬਰ ਨੂੰ ਕਰਵਾਏ ਜਾ ਰਹੇ ਪੰਜਾਬ ਪ੍ਰੋਗਰੈਸਿਵ ਇੰਨਵੈਸਟਰਜ਼ ਸਮਿੱਟ-2019 ਦੇ ਪ੍ਰਚਾਰ ਸੰਬੰਧੀ ਕਰਵਾਇਆ ਗਿਆ ਸੀ।ਉਨਾਂ ਦੱਸਿਆ ਕਿ ਨਵੀਂ ਨੀਤੀ ਤਹਿਤ ਜਿਥੇ ਸੂਬੇ ਵਿੱਚ ਪਿਛਲੇ ਢਾਈ ਸਾਲਾਂ ਦੌਰਾਨ 50 ਹਜ਼ਾਰ ਕਰੋੜ ਰੁਪਏ ਤੋਂ ਵਧੇਰੇ ਦਾ ਨਿਵੇਸ਼ ਹੋਇਆ ਹੈ, ਉਥੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਵੀ ਹੁਲਾਰਾ ਮਿਲਿਆ ਹੈ।ਇਸ ਨਾਲ ਸੂਬੇ ਦੀ ਆਰਥਿਕਤਾ ਨੂੰ ਵੀ ਵੱਡਾ ਸਹਾਰਾ ਮਿਲਿਆ
ਉਨ੍ਹਾਂ ਦੱਸਿਆ ਕਿ ਇਸ ਨੀਤੀ ਦੇ ਲਾਗੂ ਹੋਣ ਨਾਲ ਸਭ ਤੋਂ ਵੱਡੀ ਕਾਮਯਾਬੀ ਇਹ ਮਿਲੀ ਹੈ ਕਿ ਹੁਣ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਸ਼ੁਰੂ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਲੈਣਾ ਬਹੁਤ ਹੀ ਆਸਾਨ ਹੋ ਗਿਆ ਹੈ।ਹੁਣ ਨਵੇਂ ਉਦਯੋਗ ਲਾਉਣ, ਵਾਧਾ ਕਰਨ ਅਤੇ ਨਵੀਨੀਕਰਨ ਲਈ ਮਹਿਜ਼ ਬਿਜਨਸ ਫਸਟ ਪੋਰਟਲ ’ਤੇ ਅਪਲਾਈ ਹੀ ਕਰਨਾ ਪੈਂਦਾ ਹੈ। ਇਸ ਉਪਰੰਤ ਫਿਸਕਲ ਅਤੇ ਰੇਗੂਲੇਟਰੀ ਇੰਸੈਟਿਵ ਸਮਾਂਬੱਧ ਤਰੀਕੇ ਨਾਲ ਉਦਯੋਗਪਤੀ ਨੂੰ ਆਸਾਨੀ ਨਾਲ ਪ੍ਰਾਪਤ ਹੋ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਦਿਸ਼ਾ ਵਿੱਚ ਕਦਮ ਹੋਰ ਅੱਗੇ ਵਧਾਉਂਦਿਆਂ ਹੁਣ 10 ਕਰੋੜ ਰੁਪਏ ਤੱਕ ਦੀ ਲਾਗਤ ਵਾਲੇ ਉਦਯੋਗ ਸਥਾਪਤ ਕਰਨ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਕਰ ਦਿੱਤਾ ਹੈ।ਵੱਖ-ਵੱਖ ਵਿਭਾਗਾਂ ਵੱਲੋਂ ਲੋੜੀਂਦੀਆਂ ਪ੍ਰਵਾਨਗੀਆਂ ਸਿੱਧੇ ਤੌਰ ’ਤੇ ਸਮਾਂਬੱਧ ਤਰੀਕੇ ਨਾਲ ਦਿੱਤੀਆਂ ਜਾ ਰਹੀਆਂ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੀ.ਐਸ.ਟੀ ਨਾਲ ਸੰਬੰਧਤ ਜਿਆਦਾਤਰ ਮਾਮਲੇ ਨਿਪਟਾ ਲਏ ਗਏ ਹਨ, ਜਿਸ ਦਾ ਸਨਅਤਕਾਰਾਂ ਅਤੇ ਵਪਾਰੀ ਵਰਗ ਨੂੰ ਵੱਡਾ ਲਾਭ ਹੋਵੇਗਾ।ਉਨ੍ਹਾਂ ਮੁੜ ਦੁਹਰਾਇਆ ਕਿ ਸਨਅਤਾਂ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਪੂਰੇ ਪੰਜ ਸਾਲ ਮਿਲਦੀ ਰਹੇਗੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਇਨਵੈਸਟ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਜਤ ਅਗਰਵਾਲ ਨੇ ਕਿਹਾ ਕਿ ਸੂਬੇ ਵਿੱਚ ਨਵੇਂ ਨਿਵੇਸ਼ ਦੇ ਨਾਲ-ਨਾਲ ਪੁਰਾਣੀਆਂ ਸਨਅਤਾਂ ਨੂੰ ਪੈਰ੍ਹਾਂ ਸਿਰ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਵਿਭਾਗ ਦਾ ਸਾਰਾ ਕੰਮ ਆਨਲਾਈਨ ਹੈ ਅਤੇ ਉਨਾਂ ਨੂੰ ਦਫਤਰਾਂ ਦੇ ਚੱਕਰ ਕਿਸੇ ਪ੍ਰਵਾਨਗੀ ਲਈ ਗੇੜੇ ਮਾਰਨ ਦੀ ਲੋੜ ਨਹੀਂ।ਉਨ੍ਹਾਂ ਸ਼ਹਿਰ ਦੇ ਸਾਰੇ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ 5-6 ਦਸੰਬਰ 2019 ਮੋਹਾਲੀ ਸਥਿਤ ਇੰਡੀਅਨ ਸਕੂਲ ਆਫ਼ ਬਿਜਨਸ (ਆਈ.ਐਸ.ਬੀ) ਵਿਖੇ ਹੋਣ ਵਾਲੇ ਪੰਜਾਬ ਪ੍ਰੋਗਰੈਸਿਵ ਇੰਨਵੈਸਟਰਜ਼ ਸਮਿੱਟ-2019 ਵਿੱਚ ਵਧ ਚੜ੍ਹ ਕੇ ਭਾਗ ਲੈਣ।
ਇਸ ਮੌਕੇ ਸੰਤੋਖ ਸਿੰਘ ਭਲਾਈਪੁਰ ਹਲਕਾ ਵਿਧਾਇਕ ਬਾਬਾ ਬਕਾਲਾ, ਦਿਨੇਸ਼ ਬੱਸੀ ਚੇਅਰਮੈਨ ਇੰਪਰੂਵਮੈਂਟ ਟਰੱਸਟ, ਲਾਲੀ ਮਜੀਠਿਆ, ਸਿਬਨ ਸੀ ਡਾਇਰੈਕਟਰ ਉਦਯੋਗ ਤੇ ਕਮਰਸ, ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ , ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਬਖ਼ਤਾਵਰ ਸਿੰਘ ਸੀ.ਓ ਅੰਮ੍ਰਿਤਸਰ ਵਿਕਾਸ ਅਥਾਰਟੀ, ਸ੍ਰੀਮਤੀ ਕੋਮਲ ਮਿੱਤਲ ਕਮਿਸ਼ਨਰ ਨਗਰ ਨਿਗਮ, ਚੇਅਰਮੈਨ ਮਮਤਾ ਦੱਤਾ, ਚੇਅਰਮੈਨ ਪਰਮਜੀਤ ਬਤਰਾ, ਸ੍ਰੀਮਤੀ ਜਤਿੰਦਰ ਸੋਨੀ ਪ੍ਰਧਾਨ ਕਾਂਗਰਸ ਕਮੇਟੀ ਵੀ ਹਾਜ਼ਰ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media