ਧੂਰੀ, 5 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਅਜਾਦ ਨਗਰ ਮੁਹੱਲਾ ਨਿਵਾਸੀਆਂ ਨੇ ਨਗਰ ਕੌਂਸਲ ‘ਤੇ ਪੱਖਪਾਤ ਦੇ ਦੋਸ਼ ਲਗਾਉਂਦਿਆਂ ਨਗਰ
ਕੌਂਸਲ ਧੂਰੀ ਖਿਲਾਫ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ ਵਾਰਡ ਨੰਬਰ 2 ਅਜਾਦ ਨਗਰ ਦਾ ਨਾਮ ਭਾਵੇਂ ਅਜਾਦ ਨਗਰ ਹੈ, ਪ੍ਰੰਤੂ ਅਸਲ ਵਿੱਚ ਇੱਥੋਂ ਦੇ ਲੋਕ ਗੁਲਾਮਾਂ ਵਾਲੀ ਜ਼ਿੰਦਗੀ ਜੀਣ ਲਈ ਮਜਬੂਰ ਹਨ। ਮੁਹੱਲਾ ਨਿਵਾਸੀ ਹਰਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਮੁਹੱਲੇ ਵਿੱਚ ਸਾਫ ਸਫਾਈ ਦਾ ਬੁਰਾ ਹਾਲ ਹੈ ਅਤੇ ਹਰ ਵੇਲੇ ਗੰਦਗੀ ਦੇ ਢੇਰ ਲੱਗੇ ਰਹਿੰਦੇ ਹਨ।ਉਹਨਾਂ ਕਿਹਾ ਕਿ ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ, ਸਥਾਨਕ ਸਰਕਾਰਾਂ ਦੇ ਮੰਤਰੀ, ਡਾਇਰੈਕਟਰ ਸਥਾਨਕ ਸਰਕਾਰ ਅਤੇ ਪੰਜਾਬ ਸਟੇਟ ਹਿਊਮਨ ਰਾਈਟਸ ਕਮੀਸ਼ਨ ਨੂੰ ਕਈ ਵਾਰ ਪੱਤਰ ਲਿਖ ਕੇ ਇਸ ਮਸਲੇ ਤੋਂ ਜਾਣੂ ਕਰਵਾਇਆ ਹੈ, ਪ੍ਰੰਤੂ ਨਗਰ ਕੌਂਸਲ ਦੇ ਅਧਿਕਾਰੀਆਂ ਦਾ ਰਵੱਈਆ ਟਸ ਤੋਂ ਮਸ ਨਾ ਹੋਣ ਵਾਲਾ ਹੈ। ਉਹਨਾਂ ਦੱਸਿਆ ਕਿ ਅਜਾਦ ਨਗਰ ਵਿੱਚ ਫੈਲੀ ਗੰਦਗੀ ਕਾਰਨ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ, ਜਦੋਂਕਿ ਨਗਰ ਕੌਂਸਲ ਧੂਰੀ ਵੱਲੋਂ ਸਵੱਛ ਭਾਰਤ ਅਭਿਆਨ ਤਹਿਤ ਧੂਰੀ ਨੂੰ ਸਭ ਤੋਂ ਸੋਹਣਾ ਬਨਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media