ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੂੰ 58 ਦਾ ਦੌਰਾ ਕਰਕੇ ਲੋਕਾਂ ਦੀਆਂ
ਮੁਸ਼ਕਲਾਂ ਨੂੰ ਸੁਣੀਆਂ ਅਤੇ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਉਨਾਂ ਨੇ ਤਕੀਆ ਚਾਣਨ ਸ਼ਾਹ ਵਿਖੇ ਬਣੀ ਧਰਮਸ਼ਾਲਾ ਵਿਚ ਨਵਾਂ ਹਾਲ ਬਣਾਉਣ ਲਈ 4 ਲੱਖ ਰੁਪਏ ਦਾ ਚੈਕ ਵੀ ਦਿੱਤਾ।ਸੋਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਲਾਕੇ ਅੰਦਰ ਸਾਫ ਸਫਾਈ ਦਾ ਪੂਰਾ ਪ੍ਰਬੰਧ ਕੀਤਾ ਜਾਵੇ ਅਤੇ ਬਿਜਲੀ ਦੀਆਂ ਲਟਕ ਰਹੀਆਂ ਤਾਰਾਂ ਨੂੰ ਜਲਦ ਠੀਕ ਕੀਤਾ ਜਾਵੇ।ਇਸ ਮੌਕੇ ਡਿਪਟੀ ਮੇਅਰ ਯੂਨਸ ਕੁਮਾਰ, ਕੌਸਲਰ ਵਿਕਾਸ ਸੋਨੀ, ਕੋਂਸਲਰ ਮਹੇਸ਼ ਖੰਨਾ, ਦੀਪਕ ਕੁਮਾਰ, ਪਰਮਜੀਤ ਸਿੰਘ ਚੋਪੜਾ, ਸਰਬਜੀਤ ਸਿੰਘ ਲਾਟੀ, ਪ੍ਰਿੰਸ ਕੁਮਾਰ ਤੋ ਇਲਾਵਾ ਵੱਡੀ ਗਿਣਤੀ `ਚ ਕੋਸਲਰ ਹਾਜ਼ਰ ਸਨ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media