Wednesday, April 15, 2026

550 ਸਾਲਾ ਗੁਰਪੁਰਬ ਸਮਾਗਮਾਂ ਦੌਰਾਨ ਪੈਰਾ ਲੀਗਲ ਵਲੰਟੀਅਰ ਦੇਣਗੇ ਵੱਧ ਤੋਂ ਵੱਧ ਸਹਿਯੋਗ- ਅਜੀਤ ਪਾਲ ਸਿੰਘ

ਸੁਲਤਾਨਪੁਰ ਲੋਧੀ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਨਿਊ ਏ.ਡੀ.ਆਰ ਸੈਂਟਰ, ਕਪੂਰਥਲਾ ਵਿਖੇ ਸਮੂਹ ਪੈਰਾ

ACD Systems Digital Imaging

ਗਲ ਵਲੰਟੀਅਰਸ ਦੀ ਮਾਸਿਕ ਮੀਟਿੰਗ ਅਜੀਤਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟੇ੍ਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਜੀਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ।
            ਮੀਟਿੰਗ ਦੇ ਸ਼ੁਰੂ ਵਿੱਚ ਮਾਣਯੋਗ ਜੱਜ ਸਾਹਿਬ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਗੁਰਪੁਰਬ ਦੀ ਸਮੂਹ ਪੈਰਾ ਲੀਗਲ ਵਲੰਟੀਅਰਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਨੂੰਨੀ ਸੇਵਾਵਾ ਵਿਭਾਗ ਵੱਲੋਂ ਗੁਰਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮਾ ਵਿੱਚ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਕਾਨੂੰਨੀ ਭਲਾਈ ਸਕੀਮਾਂ ਦੀ ਵੱਧ ਤੋਂ ਵੱਧ ਪਬਲਿਸਿਟੀ ਕਰਨ ਦੇ ਮਨੋਰਥ ਨਾਲ ਗੁਰੂਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਲਗਾਏ ਗਏ ਲੀਗਲ ਲਿਟਰੇਸੀ ਕੈਂਪ ਦੌਰਾਨ ਡਿਊਟੀ ਦੇ ਰਹੇ ਪੈਰਾ ਲੀਗਲ ਵਲੰਟੀਅਰਸ ਦੀ ਸ਼ਲਾਘਾ ਕਰਦਿਆਂ ਅਜੀਤਪਾਲ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਜੀਆਂ ਨੇ ਕਿਹਾ ਕਿ ਗੁਰਪੁਰਬ ਦੇ ਸਮਾਗਮਾ ਦੌਰਾਨ ਪੰਜਾਬ ਅਤੇ ਦੇਸ਼ ਵਿਦੇਸ਼ ਤੋਂ ਪਹੁੰਚ ਰਹੀ ਸੰਗਤ ਨੂੰ ਹਰ ਸੁੱਖ ਸਹੁਲਤ ਮੁਹੱਇਆ ਕਰਵਾਉਣ ਲਈ ਪੈਰਾ ਲੀਗਲ ਵਲੰਟੀਅਰਸ ਵੱਲੋਂ ਆਪਣੀ ਅਹਿਮ ਭੁਮਿਕਾ ਨਿਬਾਈ ਜਾ ਰਹੀ ਹੈ ਅਤੇ ਉਨ੍ਹਾਂ ਗੁਰੂਪੂਰਬ ਮੌਕੇ ਪਹੁੰਚ ਰਹੀਆਂ ਸੰਗਤਾਂ ਦੀ ਹਰ ਸੰਭਵ ਸੇਵਾ ਕਰਨ ਲਈ ਸਮੂਹ ਪੈਰਾ ਲੀਗਲ ਵਲੰਟੀਅਰਸ ਨੂੰ ਪ੍ਰੇਰਿਤ ਕੀਤਾ ਗਿਆ।
            ਮੀਟਿੰਗ ਦੌਰਾਨ ਮਾਣਯੋਗ ਜੱਜ ਸਾਹਿਬ ਵੱਲੋਂ ਪੈਰਾ ਲੀਗਲ ਵਲੰਟੀਅਰਸ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਡਿਊਟੀ ਵਾਲੇ ਦਿੱਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਲੇਜ ਲੀਗਲ ਕੇਅਰ ਐਂਡ ਸਪੋਰਟ ਸੈਂਟਰ ਵਿਖੇ ਆਪਣੀ ਹਾਜਰੀ ਯਕੀਨੀ ਬਣਾਉਣ ਅਤੇ ਆਪਣੀਆਂ ਮਾਸਿਕ ਪ੍ਰਗਤੀ ਰਿਪੋਰਟਾਂ ਹਰੇਕ ਮਹੀਨੇ ਦੇ ਅੰਤ ਵਿੱਚ ਜ਼ਿਲ੍ਹਾ ਅਥਾਰਟੀ ਦੇ ਦਫਤਰ ਨੂੰ ਭੇਜਣਗੇ। ਇਸ ਤੋਂ ਇਲਾਵਾ ਉਨ੍ਹਾਂ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਸਮੇਂ ਸਮੇੇਂ ਤੇ ਲਗਾਏ ਜਾਂਦੇ ਕਾਨੂੰਨੀ ਭਲਾਈ ਸਕੀਮਾਂ ਸੰਬੰਧੀ ਕਾਨੂੰਨੀ ਜਾਗਰੁਕਤਾ ਸੈਮੀਨਾਰਾਂ ਦੌਰਾਨ ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਨੈਸ਼ਨਲ ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਵਿਭਾਗ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਕਾਨੂੰਨੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਪ੍ਰਸਾਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁੱਲਥ ਦੀਆਂ ਅਦਾਲਤਾਂ ਵਿਖੇ ਮਿਤੀ 14-12-2019 ਨੂੰ ਨੈਸ਼ਨਲ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਕੇਸਾਂ ਦੇ ਨਿਪਟਾਰੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਵੱਲੋਂ ਪੈਰਾ ਲੀਗਲ ਵਲੰਟੀਅਰਸ ਨੂੰ ਹਦਾਇਤ ਕੀਤੀ ਗਈ ਕਿ ਜ਼ਿਲੇ੍ਹ ਦੇ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪੇ੍ਰਰਿਤ ਕੀਤਾ ਜਾਵੇ।ਮਾਣਯੋਗ ਜੱਜ ਸਾਹਿਬ ਵੱਲੋਂ ਪੈਰਾ ਲੀਗਲ ਵਲੰਟੀਅਰਸ ਨੂੰ ਫੀਲਡ ਵਿੱਚ ਆਉਂਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ।
              ਇਸ ਮੋਕੇ ਪੈਰਾ ਲੀਗਲ ਵਲੰਟੀਅਰਾਂ ਬਲਵਿੰਦਰ ਸਿੰਘ ਡਡਵਿੰਡੀ, ਸੁਖਵਿੰਦਰ ਸਿੰਘ ਸੁੱਖਾ, ਬਾਬਾ ਹਰੀ ਬੁੱਧ ਸਿੰਘ, ਮਿਸ ਦਲਜੀਤ ਕੌਰ, ਮਿਸ ਦਵਿੰਦਰ, ਬਲਬੀਰ ਸਿੰਘ, ਸੁਖਵਿੰਦਰ ਸਿੰਘ, ਸ਼੍ਰੀਮਤੀ ਪੋ੍ਰਮਿਲਾ ਅਰੋੜਾ, ਪ੍ਰਮੋਦ ਕੁਮਾਰ, ਵਿਜੈ ਕੁਮਾਰ ਕਾਲੀਆ, ਅਨਿਲ ਕੁਮਾਰ, ਸੁਨੀਲ ਕੁਮਾਰ, ਮੁਨਸ਼ੀ ਬਲਵਿੰਦਰ ਸਿੰਘ, ਅਤੇ ਬਲਵਿੰਦਰ ਸਿੰਘ ਹਾਜਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply