Tuesday, November 24, 2026

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਕਵੀ ਦਰਬਾਰ

ਧੂਰੀ, 6 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ PUNJ0611201911ਦਰਬਾਰ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜਖਮੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਜਿਸ ਵਿੱਚ ਸਮਾਜ ਸੇਵੀ ਵਿਮਲ ਮੂਨੀ, ਸੁਰਿੰਦਰ ਸੋਨੀਆ ਅਤੇ ਰਜਿੰਦਰ ਸਿੰਘ ਜ਼ੋਸ਼ ਦੀ ਮੋਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।1 ਦਸੰਬਰ ਨੂੰ ਹੋਣ ਵਾਲੀ ਸਭਾ ਦੀ ਚੋਣ ਬਾਰੇ ਵੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ।
 ਉਪਰੰਤ ਕਵੀ ਦਰਬਾਰ ਦੀ ਸ਼ੁਰੂਆਤ ਵਿੱਚ ਰਵੀ ਨਿਰਦੋਸ਼, ਅਮਨ ਕੁਮਾਰ, ਵਰਿੰਦਰ ਕੁਮਾਰ, ਗੁਰਮੀਤ ਸਿੰਘ ਸੋਹੀ, ਕਰਮ ਸਿੰਘ ਜਖਮੀ, ਮੂਲ ਚੰਦ ਸ਼ਰਮਾ, ਰਣਜੀਤ ਸਿੰਘ ਜਵੰਧਾ, ਤੇਜਾ ਸਿੰਘ ਵੜੈਚ, ਮਾਨ ਸਿੰਘ ਵੜੈਚ, ਗੁਰਪ੍ਰੀਤ ਸਿੰਘ ਸਹੋਤਾ, ਦਰਦੀ ਚੂੰਘਾ ਵਾਲਾ, ਸੁਰਜੀਤ ਸਿੰਘ ਰਾਜੋਮਾਜਰਾ, ਪੇਂਟਰ ਸੁਖਦੇਵ ਸਿੰਘ ਧੂਰੀ, ਸੁਖਵਿੰਦਰ ਸਿੰਘ ਲੋਟੇ, ਸੁਰਿੰਦਰ ਸ਼ਰਮਾ, ਸੰਜੇ ਲਹਿਰੀ, ਡਾ. ਪਰਮਜੀਤ ਦਰਦੀ, ਬਲਵਿੰਦਰ ਮਾਹੀ ਜੱਖਲਾਂ, ਕੁਲਦੀਪ ਸਿੰਘ ਪਾਲੀਆ, ਜੀਵਨ ਬੜੀ, ਸੁਖਦੇਵ ਰਾਮ ਲੱਡਾ, ਲਖਵਿੰਦਰ ਸਿੰਘ ਖੁਰਾਣਾ, ਕੁਲਜੀਤ ਧਵਨ ਅਤੇ ਗੁਰਦਿਆਲ ਸਿੰਘ ਨਿਰਮਾਣ ਨੇ ਆਪਣੀਆਂ ਆਪਣੀਆਂ ਰਚਨਾਵਾਂ ਪੇਸ਼ ਕਰਕੇ ਰੰਗ ਬੰਨਿਆ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply