ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਗੋਲਬਾਗ ਦੀ ਪਾਰਕ ਦੇ ਨਜਦੀਕ ਲੈਟਰਿੰਗ ਤੋਂ ਇਕ ਮੰਗਤਾ ਲੱਗਦੇ ਮਲੂਮ ਵਿਅਕਤੀ ਦੀ
ਲਾਸ਼ ਮਿਲੀ ਹੈ। ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਦੇ ਪਤੇ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ। ਇਸ ਲਈ ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ 72 ਘੰਟੇ ਲਈ ਰੱਖੀ ਗਈ ਹੈ। ਜਿਸ ਦੀ ਉਮਰ ਕਰੀਬ 51/52 ਸਾਲ, ਰੰਗ ਸਾਵਲਾ ਕੱਦ 5’-6/7, ਸਿਰੋ ਮੋਨਾ ਦਾਹੜੀ ਕਤਰਾਵੀਂ, ਸਰੀਰ ਦਰਮਿਆਨਾ ਹੈ। ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਕੁਲਵਿੰਦਰ ਸਿੰਘ ਏ.ਐਸ.ਆਈ ਚੌਂਕੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਨਾਲ ਫੋਨ ਨੰ: 98159-50191 `ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media