Thursday, June 18, 2026

ਰੋਜ਼ਗਾਰ ਬਿਊਰੋ ਵਲੋਂ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 6 ਨਵੰਬਰ ਨੂੰ

ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ Ghar Ghar Rozgarਹਿੱਤ 6 ਨਵੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ।ਇਸ ਪਲੇਸਮੈਂਟ ਕੈਂਪ ਵਿੱਚ ਰੈਕਸਾ ਸਕਿਓਰਟੀ ਵਲੋਂ ਸਕਿਓਰਟੀ ਸਰਵਿਸਜ਼ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ।ਇਸ ਪਲੇਸਮੈਂਟ ਕੈਂਪ ਵਿੱਚ ਦਸਵੀਂ ਅਤੇ ਬਾਰ੍ਹਵੀਂ ਪਾਸ ਉਮੀਦਵਾਰ ਹਿੱਸਾ ਲੈ ਸਕਦੇ ਹਨ।
ਡਿਪਟੀ ਡਾਇਰੈਕਟਰ ਜਸਵੰਤ ਰਾਏ ਕਿਹਾ ਹੈ ਕਿ ਇਹ ਪਲੇਸਮੈਂਟ ਕੈਂਪ 6 ਨਵੰਬਰ 2019 ਨੂੰ ਸਵੇਰੇ 11:00 ਤੋਂ ਦੁਪਹਿਰ 03:00 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ ਕੈਂਟ ਚੌਂਕ ਵਿਖੇ ਲਗਾਇਆ ਜਾਵੇਗਾ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply