ਸੁਲਤਾਨਪੁਰ ਲੋਧੀ (ਕਪੂਰਥਲਾ), 7 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਜਿਲ੍ਹਾ ਕਾਨੂੰਨੀ ਸੇਵਾਵਾਂ
ਅਥਾਰਟੀ, ਕਪੂਰਥਲਾ, ਸਮੂਹ ਜੂਡੀਸ਼ੀਅਲ ਅਫਸਰਾਨ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਂਝੇ ਸਹਿਯੋਗ ਨਾਲ ਲਗਾਏ ਜਾ ਰਹੇ 2 ਰੋਜਾ ਲੰਗਰ ਦੇ ਪਹਿਲੇ ਦਿੱਨ ਅੱਜ ਮਿਤੀ 06-11-2019 ਨੂੰ ਪਿੰਡ ਕਾਦੂਪੁਰ ਨੇੜੇ ਜੂਡੀਸ਼ੀਅਲ ਕੋਰਟ ਕੰਪਲੈਕਸ, ਕਪੂਰਥਲਾ ਵਿਖੇ ਲੰਗਰ ਲਗਾਇਆ ਗਿਆ।
ਕਿਸ਼ੋਰ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਰਾਮ ਕੁਮਾਰ ਸਿੰਗਲਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਜਸਪਾਲ ਵਰਮਾ, ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਰਮਨ ਕੁਮਾਰ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਕਪੂਰਥਲਾ, ਸ੍ਰੀਮਤੀ ਜ਼ਸਬੀਰ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ), ਕਪੂਰਥਲਾ, ਅਜੀਤ ਪਾਲ ਸਿੰਘ, ਚੀਫ ਜੁਡੀਸ਼ੀਅਲ ਮੇਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ, ਸ਼੍ਰੀਮਤੀ ਮੋਨਿਕਾ ਲਾਂਬਾ, ਚੀਫ ਜੁਡੀਸ਼ੀਅਲ ਮੇਜਿਸਟ੍ਰੇਟ ਕਪੂਰਥਲਾ, ਮਹੇਸ਼ ਕੁਮਾਰ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ), ਕਪੂਰਥਲਾ, ਸ਼੍ਰੀਮਤੀ ਪ੍ਰਿਅੰਕਾ ਸ਼ਰਮਾ, ਸਿਵਲ ਜੱਜ (ਜੂ.ਡੀ), ਮਿਸ ਪੂਨਮ ਕਸ਼ਅੱਪ, ਸਿਵਲ ਜੱਜ (ਜੂ.ਡੀ) ਅਤੇ ਸ੍ਰੀਮਤੀ ਰਿੰਕੀ ਅਗਨੀਹੋਤਰੀ, ਸਿਵਲ ਜੱਜ (ਜੂ.ਡੀ) ਕਪੂਰਥਲਾ ਉਚੇਚੇ ਤੌਰ `ਤੇ ਪਹੁੰਚੇ।
ਕਿਸ਼ੋਰ ਕੁਮਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਹਾਜ਼ਰ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਮੂਹ ਮਾਨਵਤਾ ਕਿਰਤ ਕਰਨ, ਵੰਡ ਛਕਣ, ਨਾਮ ਜਪਣ ਦਾ ਦਿੱਤੇ ਗਏ ਸੰਦੇਸ਼ ਤੇ ਸਾਨੂੰ ਸਾਰਿਆਂ ਨੂੰ ਅਮਲ ਕਰਨਾ ਚਾਹੀਦਾ ਹੈ ਅਤੇ ਲੋੜ੍ਹਵੰਦਾਂ ਦੀ ਹਮੇਸ਼ਾ ਮਦਦ ਕਰਨ ਨੂੰ ਤਿਆਰ ਰਹਿਣਾ ਚਾਹੀਦਾ ਹੈ।
ਮਾਣਯੋਗ ਜੱਜ ਸਾਹਿਬ ਜੀਆਂ ਨੇ ਦੱਸਿਆ ਕਿ ਇਹ ਲੰਗਰ ਕੱਲ ਮਿਤੀ 07-11-2019 ਨੂੰ ਵੀ ਲਗਾਇਆ ਜਾਵੇਗਾ ਅਤੇ ਵੱਧ ਤੋਂ ਵੱਧ ਸੰਗਤਾਂ ਇਸ ਲੰਗਰ ਵਿੱਚ ਪੁਹੰਚਣ।
ਅਜੀਤਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਗਰ ਵਿੱਚ ਪਹੁੰਚੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਾਨੂੰਨੀ ਭਲਾਈ ਸਕੀਮਾਂ ਬਾਰੇ ਜਾਗਰੂਕ ਦੇ ਮਨੋਰਥ ਨਾਲ ਮੋਬਾਇਲ ਲੀਗਲ ਲਿਟਰੇਸੀ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਵਿੱਚ ਹਾਜਰ ਸੰਗਤਾਂ ਨੂੰ ਕਾਨੂੰਨੀ ਭਲਾਈ ਸਮੱਗਰੀ ਵੀ ਵੰਡੀ ਗਈ।
ਇਸ ਮੋਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜੁਗਰਾਜ ਸਿੰਘ ਕਾਹਲੋਂ ਸਕੱਤਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਿਊਸ਼ ਮਨਚੰਦਾ, ਸੰਤਿਦਰਪਾਲ ਖਿੰਦਾ ਸਕੱਤਰ, ਜ਼ੇ.ਜੇ.ਐਸ ਅਰੋੜਾ, ਹਰਚਰਨ ਸਿੰਘ, ਕਰਮ ਸਿੰਘ ਆਹਲੂਵਾਲੀਆ, ਖਲਾਰ ਸਿੰਘ ਧੰਮ, ਹਰਵੀਰ ਢਿਲੋਂ, ਪ੍ਰਦੀਪ ਕੁਮਾਰ ਠਾਕੁਰ, ਅਸ਼ੋਕ ਸੱਭਰਵਾਲ, ਅਜੈ ਕੁਮਾਰ, ਮਨਜੀਤ ਸਿੰਘ ਰਾਜਾ ਅਤੇ ਸੁਰੇਸ਼ ਚੋਪੜਾ ਐਡਵੋਕੇਟ ਹਾਜ਼ਰ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media