ਕਪੂਰਥਲਾ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ ਨੂੰ ਆਮਦ
ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਵੱਲੋਂ ਜ਼ਿਲ੍ਹਾ ਕਪੂਰਥਲਾ ਅੰਦਰ ਡਰੋਨ ਉਡਾਉਣ/ਹਥਿਆਰ ਰਹਿਤ ਹਵਾਈ ਵਾਹਨ/ਰਿਮੋਟ ਨਾਲ ਚੱਲਣ ਵਾਲੇ ਛੋਟੇ ਜਹਾਜ਼ ਅਤੇ ਹੋਰ ਹਵਾਈ ਉਪਕਰਨ ਚਲਾਉਣ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਦਿੱਤੇ ਗਏ ਹਨ। ਹੁਕਮਾਂ ਵਿਚ ਮੈਰਿਜ ਪੈਲੇਸਾਂ ਦੇ ਮਾਲਕਾਂ/ਪ੍ਰਬੰਧਕਾਂ ਨੂੰ ਉਪਰੋਕਤ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media