ਕਪੂਰਥਲਾ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵੱਲੋਂ ਨੌਜਵਾਨ ਵਰਗ ਲਈ ਨੌਕਰੀਆਂ ਲਈ ਇੰਟਰਵਿਊ
ਕਿਵੇਂ ਦੇਣੀ ਹੈ, ਆਦਿ ਦੀ ਸਹਾਇਤਾ ਕਰਨ ਲਈ ਮੁਫ਼ਤ ਸਾਫਟ ਸਕਿੱਲਜ਼ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਉਮੀਦਵਾਰਾਂ ਨੂੰ ਇੰਟਰਵਿਊ ਸਕਿੱਲਜ਼, ਸਾਫ਼ਟ ਸਕਿੱਲਜ਼ ਅਤੇ ਕਮਿਊਨੀਕੇਸ਼ਨ ਸਕਿੱਲਜ਼ ਕੋਰਸ ਕਰਵਾਏ ਜਾਣਗੇ।ਇਸ ਕੋਰਸ ਨੂੰ ਕਰਨ ਉਪਰੰਤ ਯੋਗ ਉਮੀਦਵਾਰਾਂ ਨੂੰ ਪ੍ਰਾਈਵੇਟ ਅਦਾਰਿਆਂ ਵਿਚ ਨੌਕਰੀਆਂ ’ਤੇ ਵੀ ਲਗਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ ਕੋਰਸ ਕਰਨ ਵਾਸਤੇ ਚਾਹਵਾਨ ਉਮੀਦਵਾਰ, ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ ਤੋਂ ਲੈ ਕੇ ਗ੍ਰੈਜੂਏਸ਼ਨ ਤੱਕ ਹੈ, ਉਹ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪੰਜਵੀਂ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲਕੈਸ, ਕਪੂਰਥਲਾ ਵਿਖੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਹ ਟ੍ਰੇਨਿੰਗ ਦੋ ਮਹੀਨੇ ਦੀ ਹੋਵੇਗੀ ਅਤੇ ਪ੍ਰਾਰਥੀ ਕੋਲੋਂ ਇਸ ਟ੍ਰੇਨਿੰਗ ਕੋਰਸ ਲਈ ਕੋਈ ਫੀਸ ਚਾਰਜ ਨਹੀਂ ਕੀਤੀ ਜਾਵੇਗੀ।ਟ੍ਰੇਨਿੰਗ ਤੋਂ ਬਾਅਦ ਨੌਕਰੀ ਦੇ ਯੋਗ ਹੋਣ ਲਈ ਘੱਟੋ-ਘੱਟ 100 ਘੰਟੇ ਦੀ ਟ੍ਰੇਨਿੰਗ ਪੂਰੀ ਕਰਨੀ ਜ਼ਰੂਰੀ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media