Friday, October 30, 2026

ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਗੁਰਮਤਿ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ PUNJ0811201907ਸਮਰਪਿਤ ਸਥਾਨਕ ਗੁ: ਧਰਮਸ਼ਾਲਾ ਭਾਈ ਸਾਹਿਬ ਸਿੰਘ ਚੌਂਕ ਪਰਾਗਦਾਸ ਵਿਖੇ ਗੁਰਮਤਿ ਪ੍ਰੋਗਰਾਮ ਕਰਵਾਇਆ ਗਿਆ।ਅੰਮ੍ਰਿਤ ਵੇਲੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਭਾਈ ਸਤਬੀਰ ਸਿੰਘ ਚੌਜੀ ਅਤੇ ਭਾਈ ਕੁਲਜੀਤ ਸਿੰਘ ਨੈਰੋਬੀ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਸ਼ਬਦ ਗਾਇਨ ਕੀਤੇ।ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਤਰਲੋਕ ਸਿੰਘ ਕਾਬਲੀ, ਦਵਿੰਦਰ ਸਿੰਘ ਤੇ ਜੁਗਿੰਦਰ ਸਿੰਘ ਟੰਡਨ ਨੇ ਰਾਗੀ ਜੱਥਿਆਂ ਅਤੇ ਸਿੰਘ ਸਾਹਿਬ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਪ੍ਰਧਾਨ ਰਾਜਿੰਦਰ ਸਿੰਘ, ਭਾਈ ਜਸਬੀਰ ਸਿੰਘ, ਮਨੋਹਰ ਸਿੰਘ, ਜੋਗਿੰਦਰ ਸਿੰਘ ਜੱਗਾ, ਭੁਪਿੰਦਰ ਸਿੰਘ ਭਿੰਦਾ ਅਤੇ ਸੰਗਤਾਂ ਹਾਜ਼ਰ ਸਨ।ਸਟੇਜ ਸਕੱਤਰ ਦੀ ਸੇਵਾ ਭਾਈ ਗੁਰਬਖਸ਼ ਸਿੰਘ ਬੱਗਾ ਨੇ ਨਿਭਾਈ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply