ਦੋਵੇਂ ਬੇਟੀਆਂ ਦੀ ਹਾਲਤ ਗੰਭੀਰ, ਪਤਨੀ ਖਤਰੇ ਤੋਂ ਬਾਹਰ
ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਲਾਈਟ ਡੀਮਡ ਯੂਨੀਵਰਸਿਟੀ ਲੌਂਗੋਵਾਲ ਵਿਖੇ ਬਤੌਰ ਤਕਨੀਸ਼ੀਅਨ ਮਦਨ ਮੋਹਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਕਿ ਪਟਨਾ (ਬਿਹਾਰ) ਦੇ ਰਹਿਣ ਵਾਲੇ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਫ਼ਰੀਦ ਇੰਸਟੀਚਿਊਟ ਦੇ ਚੇਅਰਮੈਨ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਉਹ ਬੀਤੀ ਰਾਤ ਲੁਧਿਆਣਾ ਤੋਂ ਆਪਣੇ ਪਰਿਵਾਰ ਸਮੇਤ ਕਿਸੇ ਵਿਆਹ ਸਮਾਗਮ ਵਿਚੋਂ ਵਾਪਸ ਆ ਰਹੇ ਸਨ ਅਤੇ ਉਨ੍ਹਾਂ ਦੀ ਕਾਰ ਦੀ ਪਿੰਡ ਭਸੌੜ ਦੇ ਨਜ਼ਦੀਕ ਪਰਾਲੀ ਦੇ ਧੂੰਏ ਕਾਰਨ ਟਰੱਕ ਨਾਲ ਟੱਕਰ ਹੋ ਜਾਣ ‘ਤੇ ਮਦਨ ਮੋਹਨ ਦੀ ਮੌਤ ਹੋ ਗਈ ਉਨ੍ਹਾਂ ਦੀਆਂ ਦੋਵੇਂ ਬੇਟੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਦਕਿ ਉਨ੍ਹਾਂ ਦੀ ਧਰਮ ਪਤਨੀ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।ਜੋ ਕਿ ਲੁਧਿਆਣਾ ਦੇ ਦਿਆਨੰਦ ਮੈਡੀਕਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ।ਉਨ੍ਹਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਸਲਾਈਟ ਸੰਸਥਾ ਅਤੇ ਕਸਬਾ ਲੌਂਗੋਵਾਲ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …