Friday, September 20, 2024

ਕ੍ਰਿਸ਼ੀ ਵਿਗੀਆਨ ਕੇਂਦਰ ਵਲੋਂ ਕਿਸਾਨਾਂ ਨੂੰ ਬੀਜ਼ ਸੋਧ ਕਰਨ ਦੀ ਦਿੱਤੀ ਜਾਣਕਾਰੀ

ਪਠਾਨਕੋਟ, 8 ਨਵੰਬਰ (ਪੰਜਾਬ ਪੋਸਟ ਬਿਊਰੋ) –  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗੀਆਨ ਕੇਂਦਰ ਵਲੋਂ ਪਿੰਡ PUNJ0811201923ਸ਼ਿਹੋੜਾ ਕਲਾਂ ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਕਣਕ ਦੇ ਬੀਜ ਸੋਧ ਬਾਰੇ ਜਾਣਕਾਰੀ ਦਿੱਤੀ ਗਈ ।ਡਾ. ਸੁਨੀਲ ਕਸ਼ਯਪ ਸਹਾਇਕ ਪ੍ਰੋਫੈਸਰ (ਪੌਦਾ ਰੋਗ ਵਿਗਆਨੀ) ਨੇ ਕਿਸਾਨ ਵੀਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਯਨਿਵਰਸਿਟੀ ਵਲੋਂ ਸ਼ਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਬਿਜ਼ਾਈ ਕਰਨ ਅਤੇ ਬੀਜ਼ ਨੂੰ ਬੀਜ਼ਣ ਤੋ ਪਹਿਲਾ ਕੀਟਨਾਸ਼ਕ ਅਤੇ ਉਲੀਨਾਸ਼ਕ ਦੇ ਨਾਲ ਸੋਧ ਕਰੋ । ਜਿਨ੍ਹਾ ਖੇਤਾਂ ਵਿੱਚ ਸਿਉਂੁਕ ਦਾ ਹਮਲਾ ਲਗਾਤਾਰ ਹੁੰਦਾ ਰਹਿੰਦਾ ਹੈ ਇਸ ਦੀ ਰੋਕਥਾਮ ਲਈ ਬੀਜ ਨੂੰ ਡਰਸਬਾਨ/ਰੂਬਾਨ/ਡਰਮੈਟ 20 ਈ ਸੀ (ਕਲੋਰਪਾਈਰੀਫੋਸ) 4 ਮਿਲੀਲੀਟਰ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਕਰਨ ਨਾਲ ਇਸ ਦਾ ਹਮਲਾ ਨਹੀ ਹੁੰਦਾ ਹੈ।ਉਲੀਨਾਸ਼ਕ ਵੀਟਾਵੈਕਸ ਪਾਵਰ 75 ਡਬਲਯੂ ਐਸ (ਕਾਰਬੋਕਸਿਨ+ਟੈਟਰਾਮੀਥਾਈਲ ਥਾਈਯੂਰਮ ਡਾਈਸਲਫਾਈਡ)120 ਗ੍ਰਾਮ ਜਾਂ ਵੀਟਾਵੈਕਸ 75 ਡਬਲਯੂ.ਪੀ (ਕਾਰਬੋਕਸਿਨ) 80 ਗ੍ਰਾਮ ਜਾਂ ਟੈਬੂਸੀਡ/ਸੀਡੈਕਸ/ਐਕਸਜ਼ੋਲ 2 ਡੀ.ਐਸ (ਟੈਬੂਕੋਨਾਜ਼ੋਲ) 40 ਗ੍ਰਾਮ ਪ੍ਰਤੀ 40 ਕਿਲੋ ਬੀਜ਼ ਨੁੂੰ ਸੋਧਣ ਨਾਲ ਕਣਕ ਵਿੱਚ ਕਾਂਗਿਆਰੀ ਅਤੇ ਪੱਤੇ ਦੀ ਕਾਂਗਿਆਰੀ ਬੀਮਾਰੀਆਂ ਦਾ ਹਮਲਾ ਨਹੀ ਹੰੁਦਾ।ਇਸ ਮੌਕੇ ਡਾ. ਸੀਮਾ ਸ਼ਰਮਾ, ਡਾ. ਮਨੂ ਤਿਆਗੀ ਅਤੇ ਡਾ. ਅਮਿਤ ਕੌਲ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply