ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) -ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵੀਨਿਊ ਏਅਰਪੋਰਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਨਗਰ ਕੀਰਤਨ ਵਿੱਚ ਸ਼ਰਧਾਪੂਰਕ ਹਿੱਸਾ ਲਿਆ।ਗਤਕਾ ਟੀਮ ਅਤੇ ਬੈਂਡ ਟੀਮ ਨੇ ਵੀ ਆਪਣੇ ਕਰਤਬ ਦਿਖਾਏ ਸਕੂਲ ਦੀ ਸ਼ਬਦ ਟੀਮ ਨੇ ਕੀਰਤਨ ਕੀਤਾ।ਭਾਗ ਸਿੰਘ ਅਣਖੀ ਚੇਅਰਮੈਨ ਸਕੂਲ ਚੀਫ ਖਾਲਸਾ ਦੀਵਾਨ, ਡਾ. ਧਰਮਵੀਰ ਸਿੰਘ ਅਤੇ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ ਵੀ ਪਹੁੰਚੇ।ਸਕੂਲ ਦੇ ਮੈਂਬਰ ਇੰਚਾਰਜ਼ ਉਮਰਾਉ ਸਿੰਘ ਢਿੱਲੋਂ ਅਤੇ ਉਪਕਾਰ ਸਿੰਘ ਵੀ ਸ਼ਾਮਿਲ ਸਨ।ਪਿ੍ਰੰਸੀਪਲ ਡਾ. ਰੁਪਿੰਦਰ ਕੌਰ ਗਰੇਵਾਲ ਨੇ ਸਾਰਿਆਂ ਦਾ ਸਵਾਗਤ ਕੀਤਾ।ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਤੇ ਸਕੂਲ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ।ਅਕਾਦਮਿਕ ਖੇਤਰ, ਖੇਡਾਂ ਤੇ ਹੋਰ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਨੂੰ ਇਨਾਮ ਦਿਤੇ ਗਏ।ਸਕੂਲ ਪਿ੍ਰੰਸੀਪਲ ਡਾ. ਰੁਪਿੰਦਰ ਕੌਰ ਗਰੇਵਾਲ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਂਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ।ਗੁਰੂ ਕਾ ਲੰਗਰ ਵਰਤਾਇਆ ਗਿਆ ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …