Sunday, August 23, 2026

ਔਰਤਾਂ ਦੇ ਸਤਿਕਾਰ ਵਜੋਂ ਮੁੱਖ ਪੰਡਾਲ ‘ਚ ਪੰਜਵੇਂ ਦਿਨ ਬੇਬੇ ਨਾਨਕੀ ਜੀ ਨੂੰ ਸਮਰਪਿਤ ਸਮਾਗਮ

ਬੀਬੀਆਂ ਦੇ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਨਿਭਾਈ ਸੇਵਾ
ਸੁਲਤਾਨਪੁਰ ਲੋਧੀ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਗੁਰਬਾਣੀ ਵਿੱਚ ਔਰਤਾਂ ਨੂੰ PUNJ1011201903ਬਖਸ਼ੇ ਗਏ ਸਤਿਕਾਰ ‘ਤੇ ਪਹਿਰਾ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦੇ 55„ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਦਾ ਅੱਜ ਪੰਜਵਾਂ ਦਿਨ ਬੇਬੇ ਨਾਨਕੀ ਜੀ ਨੂੰ ਸਮਰਪਿਤ ਰਿਹਾ, ਜਿਸ ਦੌਰਾਨ ਬੀਬੀਆਂ ਦੇ ਪੰਥ ਪ੍ਰਸਿੱਧ ਜਥਿਆਂ ਨੇ ਇਲਾਹੀ ਬਾਣੀ ਦਾ ਰਾਗਬੱਧ ਕੀਰਨਤ ਕਰ ਕੇ ਇਥੇ ਵੱਡੀ ਗਿਣਤੀ `ਚ ਪੁੱਜੀਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਔਰਤਾਂ ਨੂੰ ਸਤਿਕਾਰ ਦੇਣ ਵਜੋਂ ਕੀਤੇ ਗਏ ਇਸ ਸਮਾਗਮ ਦੀ ਸ਼ੁਰੂਆਤ ਵਿੱਚ ਡਾ. ਜਸਮੀਤ ਕੌਰ ਜੰਮੂ ਵਾਲਿਆਂ ਦੇ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ, ਜਿਸ ਮਗਰੋਂ ਬੀਬੀ ਸਿਮਰਨ ਕੌਰ ਲੁਧਿਆਣਾ ਵਾਲਿਆਂ ਅਤੇ ਬੀਬੀ ਜਸਲੀਨ ਕੌਰ ਦਿੱਲੀ ਵਾਲਿਆਂ ਦੇ ਕੀਰਤਨੀ ਜਥਿਆਂ ਨੇ ਹਾਜ਼ਰੀ ਲਵਾਈ ਅਤੇ ਡਾ. ਗੁਰਿੰਦਰ ਕੌਰ ਦਿੱਲੀ ਵਾਲਿਆਂ ਦੇ ਰਾਗੀ ਜਥੇ ਨੇ ਰਾਗਬੱਧ ਕੀਰਤਨ ਕੀਤਾ।ਇਸ ਉਪਰੰਤ ਬੀਬੀ ਇਸ਼ਵਿਨੀਕ ਕੌਰ ਦਿੱਲੀ ਵਾਲਿਆਂ ਦੇ ਜਥੇ ਨੇ ‘ਬਲਿਓ ਚਰਾਗ ਅੰਧਾਰ ਮੇਂ‘ ਅਤੇ ‘ਆਓ ਮੀਤ ਪਿਆਰੇ‘ ਸ਼ਬਦਾਂ ਦਾ ਗਾਇਨ ਕਰ ਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ।  ਬੀਬੀ ਪ੍ਰਭਜੋਤ ਕੌਰ ਬਟਾਲਾ ਵਾਲਿਆਂ ਅਤੇ ਡਾ. ਜਸਬੀਰ ਕੌਰ ਪਟਿਆਲਾ ਦੇ ਜਥਿਆਂ ਨੇ ਕੀਰਤਨ ਕਰ ਕੇ ਸੰਗਤਾਂ ਨੂੰ ਰੂਹਾਨੀ ਰੰਗ ਵਿੱਚ ਰੰਗ ਦਿੱਤਾ।ਇਸ ਦੌਰਾਨ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਵੀ ਗੁਰੂ ਨਾਨਕ ਦਰਬਾਰ ਵਿੱਚ ਨਤਮਸਤਕ ਹੋਣ ਲਈ ਪੁੱਜੇ।
ਬੀਬੀਆਂ ਦੇ ਕੀਰਤਨੀ ਜਥਿਆਂ ਵਲੋਂ ਹਾਜ਼ਰੀ ਭਰਨ ਮਗਰੋਂ ਸ਼ਾਮ 6.00 ਵਜੇ ਤੋਂ ਰਾਤ 1.00„ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਅਰਦਾਸ ਕਰਨ ਮਗਰੋਂ ਹੁਕਮਨਾਮਾ ਲਿਆ ਗਿਆ।ਇਸ ਤੋਂ ਬਾਅਦ ਆਰਤੀ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮਾਂ ਦੌਰਾਨ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਬੱਚਿਆਂ ਅਤੇ ਰਾਗੀ ਗੁਰਜੰਟ ਸਿੰਘ ਦੇ ਜਥੇ ਨੇ ਹਾਜ਼ਰੀ ਲਵਾਈ।ਕਥਾਵਾਚਕ ਕਰਨਜੀਤ ਸਿੰਘ ਨੇ ਕਥਾ ਵਿਚਾਰ ਰਾਹੀਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply