Thursday, April 23, 2026

ਪਰਾਲੀ ਸਾੜਨ ਵਾਲਿਆਂ ਨੂੰ ਲਾਇਆ 5 ਲੱਖ 10 ਹਜ਼ਾਰ ਜ਼ੁਰਮਾਨਾ, 14 ਕੀਤੇ ਗ੍ਰਿਫਤਾਰ

ਭੀਖੀ/ਮਾਨਸਾ, 10 ਨਵੰਬਰ (ਪੰਜਾਬ ਪੋਸਟ – ਕਮਲ ਕਾਂਤ) – ਵਾਤਾਵਰਣ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਅਤੇ ਝੋਨੇ ਦੇ ਸੀਜ਼ਨ ਦੇ Apneet Riat Dcਚੱਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕਿਸਾਨਾਂ ਨੂੰ ਜ਼ੀਰੋ ਬਰਨਿੰਗ ਦਾ ਸੱਦਾ ਦਿੱਤਾ ਗਿਆ ਹੈ।ਇਸ ਦੇ ਤਹਿਤ ਸਮੂਹ ਐਸ.ਡੀ.ਐਮ ਨੂੰ ਨੋਡਲ ਅਫ਼ਸਰ ਨਿਯੁੱਕਤ ਕਰ ਕੇ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਤੇ ਵੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਇਸ ਗੱਲ ਨੂੰ ਯਕੀਨੀ ਬਣਾਉਣ ਤੇ ਜ਼ੋਰ ਦਿੱਤਾ ਜਾ ਰਿਹਾ ਹੈ।
       ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਸਾਰੇ ਉਪ ਮੰਡਲ ਮੈਜਿਸਟਰੇਟਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜਿਸ ਵੀ ਖੇਤ ਵਿੱਚ ਅੱਗ ਲਗਾਈ ਜਾਂਦੀ ਹੈ ਉਸ ਦਾ ਚਲਾਣ ਕੀਤਾ ਜਾਵੇ ਅਤੇ ਨਾਲ ਹੀ ਖਸਰਾ ਗਿਰਦਾਵਰੀ ਵਿਚ ਲਾਲ ਸਿਆਹੀ ਨਾਲ ਰਿਕਾਰਡ ਵਿੱਚ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦੀ ਜ਼ਮੀਨ ਤੇ ਲਾਲ ਐਂਟਰੀ ਦਰਜ ਕੀਤੀ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੰਮ ਲਈ ਪੁਲਿਸ ਅਤੇ ਸਿਵਲ ਦੀਆਂ 26 ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜਿਸ ਤਹਿਤ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ `ਤੇ ਕਾਰਵਾਈ ਕਰਦਿਆਂ ਹੁਣ ਤੱਕ ਜ਼ਿਲ੍ਹੇ ਵਿਚੋਂ ਕੁੱਲ 5 ਲੱਖ 10 ਹਜ਼ਾਰ ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ ਅਤੇ 37 ਐਫ.ਆਈ.ਆਰ  ਹੋ ਚੁੱਕੀਆਂ ਹਨ।
        ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੁਕਮਾਂ ਦੀ ੳਲੰਘਣਾਂ ਕਰਦਿਆਂ ਪਰਾਲੀ ਨੂੰ ਅੱਗ ਲਗਾਉਣ ਵਾਲੇ 14  ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply