ਮਿੱਲ ਪ੍ਰਬੰਧਕਾਂ ਨੇ ਗੰਨਾਂ ਕਾਸ਼ਤਕਾਰਾਂ ਨੂੰ ਗੰਨੇ ਦੀ ਅਦਾਇਗੀ ਸਮੇਂ ਸਿਰ ਕਰਨ ਦਾ ਦਿੱਤਾ ਭਰੋਸਾ
ਧੂਰੀ, 10 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਗਵਾਨਪੁਰਾ ਸ਼ੂਗਰ ਮਿੱਲ ਧੂਰੀ ਵੱਲੋਂ ਨਵੇਂ ਸੀਜ਼ਨ ਦੌਰਾਨ ਗੰਨੇ ਦੀ ਪਿੜਾਈ ਦਾ ਕੰਮ
ਜ਼ਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਕਿਸਾਨਾਂ ਦੀ ਗੰਨੇ ਦੀ ਬਣਦੀ ਪੈਮੇਂਟ ਦੀ ਅਦਾਇਗੀ ਵੀ ਸਮੇਂ ਸਿਰ ਕਰਵਾ ਦਿੱਤੀ ਜਾਵੇਗੀ।
ਇਹ ਜਾਣਕਾਰੀ ਦਿੰਦਿਆਂ ਸ਼ੂਗਰ ਮਿੱਲ ਧੂਰੀ ਦੇ ਜੀ.ਐਮ ਕੇਨ ਜਸਵੰਤ ਸਿੰਘ ਸੰਧੂ ਨੇ ਗੰਨਾ ਕਾਸ਼ਤਕਾਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਨਾਲ ਮਿਲ ਪ੍ਰਬੰਧਕਾਂ ਗੂੜੀ ਅਤੇ ਪੁਰਾਣੀ ਸਾਂਝ ਹੈ, ਜਿਸ ਨੂੰ ਹਮੇਸ਼ਾਂ ਬਰਕਰਾਰ ਰੱਖਿਆ ਜਾਵੇਗਾ।ਸੰਧੂ ਨੇ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲੱਗਭਗ ਕਰਵਾ ਦਿੱਤੀ ਗਈ ਹੈ ਅਤੇ ਜੋ ਬਕਾਇਆ ਪੈਮੇਂਟ ਰਹਿੰਦੀ ਹੈ, ਉਹ ਵੀ ਥੋੜੇ ਦਿਨਾਂ ਅੰਦਰ ਪੂਰੀ ਤਰਾਂ੍ਹ ਅਦਾਇਗੀ ਕਰਵਾ ਦਿੱਤੀ ਜਾਵੇਗੀ।ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨਾਂ ਗੰਨਾ ਕਾਸ਼ਤਕਾਰਾਂ ਨੇ ਅਜੇ ਤੱਕ ਗੰਨੇ ਦੀ ਬਾਂਡਿੰਗ ਨਹੀਂ ਕਰਵਾਈ, ਉਹ ਆਪਣੀ ਬਾਂਡਿੰਗ ਤੁਰੰਤ ਕਰਵਾ ਲੈਣ ਤਾਂ ਜੋ ਅਗਾਮੀ ਸੀਜ਼ਨ ਵਿੱਚ ਉਹਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media