Tuesday, November 24, 2026

ਪਰਾਲੀ ਸਾੜਣ ਵਾਲੇ ਕਿਸਾਨਾਂ ਖਿਲਾਫ ਪ੍ਰਸ਼ਾਸਨ ਨੇ ਕਸਿਆ ਸ਼ਿਕੰਜਾ

ਧੂਰੀ, 10 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲਦਾਰ ਧੂਰੀ  ਹਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ PUNJ1011201911ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਘਣਸ਼ਿਆਮ ਥੋਰੀ ਪਾਸੋਂ ਪਰਾਲੀ ਸਾੜਣ ਵਾਲਿਆਂ ਖਿਲ਼ਾਫ ਸਖਤ ਐਕਸ਼ਨ ਲੈਣ ਦੇ ਪ੍ਰਾਪਤ ਹੋਏ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡਾਂ ਵਿੱਚ ਪਟਵਾਰੀਆਂ ਅਤੇ ਨੋਡਲ ਅਫਸਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਣ ਵਾਲੇ ਕਿਸਾਨਾਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਪਰਾਲੀ ਸਾੜਣ ਵਾਲੇ ਕਿਸਾਨਾਂ ਨੂੰ ਜੁਰਮਾਨੇ ਅਤੇ ਉਹਨਾਂ ਦੇ ਖਿਲਾਫ ਮੁਕੱਦਮੇ ਦਰਜ ਕਰਵਾਉਣ ਦੀ ਰੂਪ-ਰੇਖਾ ਐਸ.ਡੀ.ਐਮ ਧੂਰੀ ਸਤਵੰਤ ਸਿੰਘ ਵੱਲੋਂ ਉਲੀਕੀ ਜਾ ਚੁੱਕੀ ਹੈ ਅਤੇ ਪਰਾਲੀ ਸਾੜਣ ਵਾਲੇ ਕਿਸਾਨਾਂ ਦਾ ਮਾਲ ਰਿਕਾਰਡ ਵਿੱਚ ਲਾਲ ਸਿਆਹੀ ਨਾਲ ਇੰਦਰਾਜ ਦਰਜ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।ਉਹਨਾਂ ਦੱਸਿਆ ਕਿ ਜਿਹੜੇ ਕਿਸਾਨਾਂ ਨੇ ਇਸ ਸਾਲ ਝੋਨੇ ਦਾ ਨਾੜ ਨਹੀਂ ਸਾੜਿਆ, ਉਹਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬਣਦਾ ਮੁਆਵਜ਼ਾ ਦੇਣ ਦੇ ਨਾਲ-ਨਾਲ ਸਨਮਾਨਿਤ ਵੀ ਕੀਤਾ ਜਾਵੇਗਾ।
          ਇਸ ਮੌਕੇ ਨਾਇਬ ਤਹਿਸੀਲਦਾਰ ਸ਼ੇਰਪੁਰ ਸਤਗੁਰ ਸਿੰਘ ਅਤੇ ਨਾਇਬ ਤਹਿਸੀਲਦਾਰ ਧੂਰੀ ਕਰਮਜੀਤ ਸਿੰਘ ਵੀ ਮੌਜੂਦ ਸਨ।
 

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply