Thursday, April 16, 2026

ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 10 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ PUNJ1011201916(ਬ੍ਰਾਂਚ-1) ਵਿਖੇ ਭਾਈ ਗੁਰਇਕਬਾਲ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਦਿਹਾੜਾ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਅਤੇ ਅਰਦਾਸ ਨਾਲ ਕੀਤੀ।
               ਐਲ.ਕੇ.ਜੀ ਕਲਾਸ ਦੇ ਬੱਚਿਆਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਤ ਸਾਖੀਆਂ ਸੁਣਾਈਆਂ।ਪਹਿਲੀ ਕਲਾਸ ਦੇ ਬੱਚੀ ਨੇ ਸਵਈਏ ਸਰਵਣ ਕਰਵਾਏ ਗਏ।ਤੀਜੀ ਕਲਾਸ ਦੀ ਵਿਦਿਆਥਰਣ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਾਂਝੇ ਕੀਤੇ ਤੇ ਗੁਰੂ ਸਾਹਿਬ ਵਲੋਂ ਇਸਤਰੀ ਜਾਤੀ ਨੂੰ ਦਿੱਤੇ ਹੋਏ ਬਰਾਬਰ ਦੇ ਅਧਿਕਾਰਾਂ ਬਾਰੇ ਦੱਸਿਆ।ਬੱਚਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਬਾਰੇ ਜਾਣਕਾਰੀ ਦਿੱਤੀ।ਕਵੀ ਦਰਬਾਰ ਦੇ ਰੂਪ ਵਿੱਚ ਕਵਿਤਾਵਾਂ ਪੇਸ਼ ਕੀਤੀਆਂ ਤੇ ਗੁਰੂ ਸਾਹਿਬ ਤੇ ਬੇਬੇ ਨਾਨਕੀ ਦੇ ਆਪਸੀ ਪਿਆਰ ਨੂੰ ਦਰਸਾਂਦੀ ਕਵਿਸ਼ਰੀ ਪੇਸ਼ ਕੀਤੀ ਬੱਚਿਆਂ ਨੇ ਮੂਲ ਮੰਤਰ ਦੇ ਅਰਥ ਅਤੇ ਵਾਰਾਂ ਸੁਣਾਈਆਂ।ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ ਤੇ ਕਵੀਸ਼ਰੀ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾਂ ਪਾਇਆ।ਭਾਈ ਗੁਰਇਕਬਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਭ ਦੇ ਸਾਂਝੇ ਗੁਰੂ ਹਨ।ਸਾਨੂੰ ਉਹਨਾਂ ਦੇ ਦਰਸਾਏ ਮਾਰਗ `ਤੇ ਚੱਲਣਾ ਚਾਹੀਦਾ ਹੈ।ਸਕੂਲ  ਪਿ੍ਰੰਸੀਪਲ ਜਸਲੀਨ ਕੌਰ ਨੇ ਸਮੁੱਚੀ ਸੰਗਤ ਨੂੰ `ਜੀ ਆਇਆਂ` ਕਿਹਾ।
 ਇਸ ਮੋਕੇ ਭਾਈ ਬਲਵਿੰਦਰ ਸਿੰਘ, ਟਹਿਲਇੰਦਰ ਸਿੰਘ, ਸਿਲਕੀ ਵੀਰ ਵੀ ਹਾਜ਼ਰ ਸਨ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply