ਸੂਚੀ ਵਿੱਚ ਇਰਾਨ ਦੀ ਯੂਨੀਵਰਸਿਟੀ ਵੀ ਸ਼ਾਮਲ
ਸੁਲਤਾਨਪੁਰ ਲੋਧੀ/ ਕਪੂਰਥਲਾ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ’ਤੇ 11 ਯੂਨੀਵਰਸਿਟੀਆਂ ਵਿੱਚ ਚੇਅਰ ਸਥਾਪਤ ਕਰਨ ਦੇ ਫੈਸਲੇ ਦਾ ਐਲਾਨ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਇਕ ਈਰਾਨ ਦੀ ਯੂਨੀਵਰਸਿਟੀ ਵੀ ਸ਼ਾਮਲ ਹੈ।
ਮੁੱਖ ਮੰਤਰੀ ਨੇ ਇਹ ਐਲਾਨ ਇੱਥੇ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਇੱਕ ਸਮਾਗਮ ਦੌਰਾਨ 11 ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤਾ। ਦੱਸਣਯੋਗ ਹੈ ਕਿ ਇਨ੍ਹਾਂ ਯੂਨੀਵਰਸਿਟੀਟਾਂ ਵਿੱਚ 7 ਯੂਨੀਵਰਸਿਟੀਆਂ ਪੰਜਾਬ ਵਿੱਚ ਅਤੇ 3 ਭਾਰਤ ਵਿੱਚ ਅਲੱਗ ਅਲੱਗ ਥਾਂ ’ਤੇ ਸਥਿਤ ਹਨ।ਇਹ ਚੇਅਰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਖੋਜ ਦੇ ਮੰਤਵ ਨਾਲ ਸਥਾਪਤ ਕੀਤੀ ਜਾਵੇਗੀ।
ਸੂਬਾਈ ਸਰਕਾਰ ਵੱਲੋਂ ਪ੍ਰਸਤਾਵਿਤ ਚੇਅਰਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਚੰਨੀ ਨੇ ਦੱਸਿਆ ਕਿ ਇਹ ਚੇਅਰਾਂ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਆਈ.ਕੇ ਗੁਜਰਾਲ ਪੀ.ਟੀ.ਯੂ ਜਲੰਧਰ-ਕਪੂਰਥਲਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਚੰਡੀਗੜ੍ਹ ਯੂਨੀਵਰਸਿਟੀ, ਘੜੂਆਂ, ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ, ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਤੋਂ ਇਲਾਵਾ ਆਈਟੀਐਮ ਯੂਨੀਵਰਸਿਟੀ ਗਵਾਲੀਅਰ, ਆਰਡੀਕੇਐਫ ਯੂਨੀਵਰਸਿਟੀ ਭੋਪਾਲ, ਜੇਆਈਐਸ ਯੂਨੀਵਰਸਿਟੀ, ਪੱਛਮੀ ਬੰਗਾਲ ਅਤੇ ਕੌਮਾਂਤਰੀ ਪੱਧਰ ’ਤੇ ਯੂਨੀਵਰਸਿਟੀ ਆਫ ਰਿਲੀਜਨ, ਇਰਾਨ ਵਿੱਚ ਸਥਾਪਤ ਕੀਤੀਆਂ ਜਾਣਗੀਆਂ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …