Sunday, August 16, 2026

ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਜੰਡਿਆਲਾ ਗੁਰੂ, 11 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) –  ਇਥੋਂ ਨੇੜਲੇ ਪਿੰਡ ਤਾਰਾਗੜ੍ਹ ਤਲਾਵਾਂ ਵਿਖੇ ਧੰਨ ਧੰਨ ਸ੍ਰੀ ਗੁਰੂ PUNJ1111201912ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਤਪ ਅਸਥਾਨ ਬਾਬਾ ਸੋਹਣ ਸਿੰਘ ਗੁਰਦੁਆਰਾ ਸਾਹਿਬ ਵਿਖੇ ਤੋਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਹੋਇਆ ਤੇ ਗੁਰਦੁਆਰਾ ਸਿੰਘ ਸਭਾ ਗੁਰਦੁਆਰਾ ਬਾਬਾ ਜੀਵਨ ਸਿੰਘ ਗੁਰਦੁਆਰਾ ਮਹਾਰਾਜਾ ਸਿੰਘ ਰਾਮਗੜ੍ਹੀਆ ਵਿਖੇ ਬਾਬਾ ਕੁਲਵੰਤ ਸਿੰਘ, ਬਾਬਾ ਮਨਜੀਤ ਸਿੰਘ ਤੇ ਬਾਬਾ ਸੁੱਖਾ ਸਿੰਘ ਵਲੋਂ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਪੰਜਾਂ ਪਿਆਰਿਆਂ ਨੂੰ ਸਿਰਪਾਓ ਪਾ ਕੇ ਸਵਾਗਤ ਕੀਤਾ।ਨਗਰ ਕੀਰਤਨ ਨੇ ਪੂਰੇ ਨਗਰ ਦੀ ਪਰੀਕਰਮਾ ਕੀਤੀ। ਸੰਗਤਾਂ ਨੇ ਗੁਰਬਾਣੀ ਜਸ ਸਰਵਣ ਕਰਕੇ ਗੁਰੂ ਘਰੋਂ ਖੁਸ਼ੀਆਂ ਪ੍ਰਾਪਤ ਕੀਤੀਆਂ।ਗਤਕਾ ਅਖਾੜਾ ਬਾਬਾ ਜੀਵਨ ਸਿੰਘ ਮੁੱਖ ਪ੍ਰਬੰਧਕ ਭਾਈ ਦਿਲਬਾਗ ਸਿੰਘ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ।ਨਗਰ ਕੀਰਤਨ ਵਿੱਚ ਹਾਜ਼ਰ ਸੰਗਤਾਂ ਲਈ ਲੰਗਰ ਅਤੁੱਟ ਵਰਤਾਏ ਗਏ।ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਤਪ ਅਸਥਾਨ ਬਾਬਾ ਸੋਹਣ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਦਇਆ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ।ਪਿੰਡ ਦੀ ਪੰਚਾਇਤ ਨੇ ਵੀ ਨਗਰ ਕੀਰਤਨ ‘ਚ ਹਾਜ਼ਰੀ ਲਵਾਈ ਗਈ।
         PUNJ1111201913ਇਸ ਮੌਕੇ ਜਥੇਦਾਰ ਭਾਈ ਗੁਰਦੇਵ ਸਿੰਘ, ਜਥੇਦਾਰ ਭਾਈ ਸੁਖਦੇਵ ਸਿੰਘ, ਜਥੇਦਾਰ ਭਾਈ ਗੁਰਜੀਤ ਸਿੰਘ, ਪਿਰਥੀ ਪਾਲ ਸਿੰਘ ਗੋਲਡੀ, ਬੀਬੀ ਨਿਰਮਲਜੀਤ ਕੌਰ ਸਰਪੰਚ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਝੰਡ, ਰਣਜੀਤ ਸਿੰਘ ਰਾਣਾ, ਹਰਜੀਤ ਸਿੰਘ ਕੁਲਵਿੰਦਰ ਸਿੰਘ, ਡਾ. ਦੀਦਾਰ ਸਿੰਘ, ਜਥੇਦਾਰ ਭਾਈ ਅਮਰ ਸਿੰਘ, ਹਰਜੀਤ ਸਿੰਘ, ਨਿਰਮਲ ਸਿੰਘ ਨਿੰਮਾ, ਭਾਈ ਟਵਿੰਕਲ ਸਿੰਘ, ਭਾਈ ਜਪਿੰਦਰ ਸਿੰਘ, ਅਜੀਤ ਸਿੰਘ, ਭਾਈ ਤਰਸੇਮ ਸਿੰਘ, ਭਾਈ ਬਿਕਰਮਜੀਤ ਸਿੰਘ, ਭਾਈ ਵਿਕਰਮਜੀਤ ਸਿੰਘ ਐਡਵੋਕੇਟ, ਭਾਈ ਮਲਕੀਤ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਮਿਲਖਾ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਜਸਪਾਲ ਸਿੰਘ, ਭਾਈ ਕਸ਼ਮੀਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਸ਼ੁਭਦੀਪ ਸਿੰਘ ਤੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਵਾਈ।
 

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply