Tuesday, November 24, 2026

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਜੰਡਿਆਲਾ ਗੁਰੂ, 11 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) –  ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ।ਸਕੂਲ ਦੇ ਵਿਹੜੇ ਵਿੱਚ ਆਯੋਜਿਤ ਕੀਤੇ ਗਏ ਕੀਰਤਨ ਦਰਬਾਰ ‘ਚ ਸਕੂਲPUNJ1111201914ਦੇ ਬੱਚਿਆਂ ਨੇ ਹਾਜ਼ਰੀ ਲਵਾਈ । ਸਕੂਲ ਦੇ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ, ਕਿਰਤ ਕਰੋ, ਵੰਡ ਛੱਕੋ ਅਤੇ ਨਾਮ ਜਪੋ ਬਾਰੇ ਵਿਚਾਰ ਸਾਂਝੇ ਕੀਤੇ।ਉਨਾਂ ਕਿਹਾ ਕਿ ਗੁਰੂ ਦੀ ਬਾਣੀ ਸਾਇੰਸ ‘ਤੇ ਅਧਾਰਿਤ ਹੈ।ਜਿਸ ਵਿੱਚ ਗਰੀਬਾਂ ਅਤੇ ਇਸਤਰੀ ਜਾਤੀ ਨੂਮ ਮਾਣ ਬਖਸ਼ਿਆ ਗਿਆ ਹੈ ਅਤੇ ਲੋਕਾਂ ਨੂੰ ਵਹਿਮਾਂ ਭਰਮਾਂ ਤੋਂ ਬਚਣ ਦੀ ਪ੍ਰੇਰਣਾ ਦਿੰਦੀ ਹੈ।ਸਕੂਲ ਦੇ ਬੱਚਿਆਂ ਅਤੇ ਸਟਾਫ ਨੇ ਚਾਹ ਦਾ ਲੰਗਰ ਲਗਾਇਆ। 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply