ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ) – ਭਾਰਤ ਸਰਕਾਰ ਵੱਲੋਂ ਪਾਣੀ ਦੀ ਦੁਰਵਰਤੋਂ ਰੋਕਣ ਅਤੇ ਲੋਕਾਂ ਨੂੰ ਪਾਣੀ ਸੰਜਮ
ਨਾਲ ਵਰਤੋਂ ਕਰਨ ਲਈ ਕਾਇਮ ਕੀਤੇ ਗਏ ‘ਨੈਸ਼ਨਲ ਵਾਟਰ ਮਿਸ਼ਨ’ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਖੇਤੀ ਵਿਚ ਪਾਣੀ ਦੀ ਬਚਤ ਲਈ ਇਕ ਰੋਜ਼ਾ ਵਰਕਸ਼ਾਪ 14 ਨਵੰਬਰ ਨੂੰ ਅੰਮ੍ਰਿਤਸਰ ਵਿਚ ਕਰਵਾਈ ਜਾ ਰਹੀ ਹੈ।ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ਼ਿਵਲਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਖੇਤੀਬਾੜੀ ਦਾ ਮੁੱਖ ਸਰੋਤ ਵੀ ਪਾਣੀ ਧਰਤੀ ਹੇਠੋਂ ਲਿਆ ਜਾ ਰਿਹਾ ਹੈ।ਝੋਨੇ ਦੇ ਸੀਜ਼ਨ ਵਿੱਚ ਪਾਣੀ ਦੀ ਵਰਤੋਂ ਖੇਤੀ ਲਈ ਬਹੁਤ ਜ਼ਿਆਦਾ ਹੁੰਦੀ ਹੈ ਅਤੇ ਭਾਰਤ ਸਰਕਾਰ ਵੱਲੋਂ ਇਸ ਵਾਰ ਝੋਨੇ ਦੇ ਸੀਜ਼ਨ ਵਿਚ ਪਾਣੀ ਦੀ ਵਰਤੋਂ ਬਾਰੇ ਲਗਾਤਾਰ ਅੰਮ੍ਰਿਤਸਰ ਜਿਲ੍ਹੇ ਉਤੇ ਨਜ਼ਰ ਰੱਖੀ ਜਾਂਦੀ ਰਹੀ ਹੈ।ਉਨਾਂ ਦੱਸਿਆ ਕਿ 14 ਨਵੰਬਰ ਨੂੰ ਗੁਰੂ ਨਾਨਕ ਆਡੀਟੋਰੀਅਮ ਨੇੜੇ ਬੱਸ ਸਟੈਂਡ ਵਿਖੇ ਇਹ ਵਰਕਸ਼ਾਪ ਕਰਵਾਈ ਜਾ ਰਹੀ ਹੈ, ਜਿਸ ਵਿਚ ਮਾਹਿਰ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਬਾਰੇ ਜਿਥੇ ਆਪਣੀ ਰੈਅ ਅਤੇ ਢੰਗ ਤਰੀਕੇ ਦੱਸਣਗੇ ਉਥੇ ਕਿਸਾਨਾਂ ਦੇ ਵਿਚਾਰ ਵੀ ਲਏ ਜਾਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media