ਅੰਮ੍ਰਿਤਸਰ, 15 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸਵੇਰ ਦੀ ਸਭਾ ਸਮੇਂ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਗੁਰੂ ਜੀ ਦੇ ਜੀਵਨ ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੀ ਬਾਣੀ ਦਾ ਗਾਇਨ ਕੀਤਾ ਅਤੇ ਸਵੈ-ਰਚਿਤ ਕਵਿਤਾਵਾਂ ਪੇਸ਼ ਕਰਕੇ ਸੱਚਾਈ ਦੇ ਰਾਹ `ਤੇ ਚੱਲਣ ਲਈ ਕਿਹਾ।ਬੱਚਿਆਂ ਨੇ ਪ੍ਰਭਾਤ ਫੇਰੀ ਦਾ ਦ੍ਰਿਸ਼ ਵੀ ਪੇਸ਼ ਕੀਤਾ ਅਤੇ ਭਾਸ਼ਨ ‘ਚ ਗੁਰੂ ਜੀ ਦੇ ਦੱਸੇ ਉਪਦੇਸ਼ “ਕਿਰਤ ਕਰੋ, ਨਾਮ ਜਪੋ, ਵੰਡ ਛਕੋ“ ‘ਤੇ ਚੱਲਣ ਦੀ ਪ੍ਰੇਰਣਾ ਕੀਤੀ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ. ਕਾਲਜ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਆਪਣਾ ਜੀਵਨ ਸਫ਼ਲ ਬਣਾਉਣ ਲਈ ਕਿਹਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media