ਅੰਮ੍ਰਿਤਸਰ 15 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਸਿੱਖ
ਜਗਤ ਨੂੰ ਵਧਾਈ ਦਿੱਤੀ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਦੁਬਈ ਗਏ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਸਮੁੱਚੇ ਵਿਸ਼ਵ ‘ਚ ਵੱਸਦੇ ਸਿੱਖਾਂ ਦੀ ਅਗਵਾਈ ਕਰਦੀ ਹੈ।ਇਸ ਨੇ ਹਮੇਸ਼ਾਂ ਹੀ ਪੰਥ ਨੂੰ ਮਜ਼ਬੂਤ ਕਰਨ ਲਈ ਆਪਣੀ ਭੂਮਿਕਾ ਨਿਭਾਈ ਹੈ। ਧਰਮ ਪ੍ਰਚਾਰ, ਸਿਹਤ, ਸਿੱਖਿਆ, ਸਮਾਜਿਕ ਭਲਾਈ ਦੇ ਕਾਰਜਾਂ ਵਿਚ ਸ਼੍ਰੋਮਣੀ ਕਮੇਟੀ ਸਦਾ ਮੋਹਰੀ ਰਹਿੰਦੀ ਹੈ।ਉਨ੍ਹਾਂ ਕਿਹਾ ਕਿ ਇਸ ਦੀ ਸਥਾਪਨਾ ਪਿੱਛੇ ਸਿੱਖਾਂ ਦੀਆਂ ਅਨੇਕਾਂ ਕੁਰਬਾਨੀਆਂ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਗਲੇ ਸਾਲ ਸ਼੍ਰੋਮਣੀ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ।
Punjab Post Daily Online Newspaper & Print Media