Thursday, June 11, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਬਾਲ ਦਿਵਸ ‘ਤੇ ਲੀਗਲ ਲਿਟਰੇਸੀ ਕੈਂਪ

PPNJ1611201914 ਪਠਾਨਕੋਟ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਹੇਠ ਸ੍ਰੀ ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋ ਐਵਲਨ ਸੀਨੀਅਰ ਸਕੈਡੰਰੀ ਸਕੂਲ ਪਠਾਨਕੋਟ ਵਿਖੇ ਬਾਲ ਦਿਵਸ ਦੇ ਮੋਕੇ ਤੇ ਲੀਗਲ ਲੀਟਰੇਸੀ ਕੈਂਪ/ਸੈਮੀਨਾਰ ਲਗਾਇਆ ਗਿਆ।PPNJ1611201915ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਟੋਲ ਫ੍ਰੀ ਨੰ. 1968 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿਤੀ ਅਤੇ ਮਿਸ ਪ੍ਰਿਆਜਣੀ ਸ਼ਰਮਾ ਐਡਵੋਕੇਟ ਵੱਲੋਂ ਬੱਚਿਆਂ ਨੂੰ ਪੋਸਕੋ ਐਕਟ ਦੇ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਵੱਖ ਵੱਖ ਸਕੂਲਾਂ ਦੇ ਬੱਚਿਆਂ ਦਰਮਿਆਨ ਬਾਲ ਦਿਵਸ ਦੇ ਮੋਕੇ ਨੁਕੜ ਨਾਟਕ, ਪੇਂਟਿੰਗ ਅਤੇ ਭਾਸ਼ਣ ਦੇ ਮੁਕਾਬਲੇ ਕਰਵਾਏ ਗਏ।ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੋਕੇ ਐਵਲਨ ਸੀਨੀਅਰ ਸਕੈਡੰਰੀ ਸਕੂਲ, ਦੇ ਪ੍ਰਿੰਸੀਪਲ ਮਿਸ ਮਨਜੀਤ ਮਲ ਅਤੇ ਸਕੂਲ ਦੇ ਸਟਾਫ ਮੈਂਬਰ ਵੀ ਹਾਜਰ ਸਨ ।
    
 

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply