Saturday, September 19, 2026

ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਫੀਸ ਪੰਜਾਬ ਸਰਕਾਰ ਖ਼ੁਦ ਅਦਾ ਕਰੇ- ਲੌਂਗੋਵਾਲ

Gobind Singh Longowalਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਆਪਣੇ ਫ਼ਰਜ਼ਾਂ ਤੋਂ ਭਲੀ-ਭਾਤ ਜਾਣੂ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਜਾਣ ਵਾਲੀ ਸੰਗਤ ਲਈ ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਲੰਗਰ ਤੇ ਰਿਹਾਇਸ਼ ਦਾ ਪ੍ਰਬੰਧ ਕਰ ਰਹੀ ਹੈ।ਜਿਥੋਂ ਤੀਕ ਪੀਲੇ ਕਾਰਡ ਧਾਰਕਾਂ ਦੇ ਕਰਤਾਰਪੁਰ ਸਾਹਿਬ ਦਰਸ਼ਨ ਕਰਨ ਲਈ 20 ਡਾਲਰ ਫੀਸ ਅਦਾ ਕਰਨ ਦਾ ਸਵਾਲ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਕਹਿਣ ਦੀ ਬਜਾਏ ਮੁੱਖ ਮੰਤਰੀ ਆਪਣੀ ਸਰਕਾਰ ਵੱਲੋਂ ਇਹ ਫੀਸ ਅਦਾ ਕਰਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੋਲ ਸੀਮਤ ਵਿਤੀ ਸਾਧਨ ਹਨ, ਜਦੋਂ ਕਿ ਸਰਕਾਰ ਕੋਲ ਸ਼੍ਰੋਮਣੀ ਕਮੇਟੀ ਨਾਲੋਂ ਕਈ ਗੁਣਾਂ ਵਧੇਰੇ ਵਿਤੀ ਸਾਧਨ ਹਨ।ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਲਈ ਜਿਸ ਤਰ੍ਹਾਂ ਦਿੱਲੀ ਅਤੇ ਹੋਰ ਸੂਬਿਆਂ ਦੀਆਂ ਸਰਕਾਰਾਂ ਆਪਣੇ ਸੂਬੇ ਦੀਆਂ ਸੰਗਤਾਂ ਲਈ ਪ੍ਰਬੰਧ ਕਰਦੀਆਂ ਹਨ, ਉਸੇ ਤਰ੍ਹਾਂ ਪੰਜਾਬ ਸਰਕਾਰ ਨੂੰ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਲਈ ਪ੍ਰਬੰਧ ਕਰਨੇ ਚਾਹੀਦੇ ਹਨ। 

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply