ਭੀਖੀ, 16 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਬਰਗਾੜੀ ਮੋਰਚੇ ‘ਤੇ ਬੈਠੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਗੁਰਬਖਸ਼ ਸਿੰਘ ਖਾਲਸਾ, ਬਾਪੂ ਸੂਰਤ ਸਿੰਘ ਖਾਲਸਾ ਤੇ ਜਸਪਾਲ ਸਿੰਘ ਹੇਰਾਂ ਦੀ ਮਿਹਨਤ ਅਤੇ ਸਿੱਖ ਕੌਮ ਵੱਲੋਂ ਲੰਮੇ ਸਮੇਂ ਤੋਂ ਕੀਤੀਆਂ ਅਰਦਾਸਾਂ ਦਾ ਨਤੀਜਾ ਹੈ।ਉਨ੍ਹਾਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ 8 ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਨੂੰ ਦਿੱਤੇ ਆਦੇਸ਼ਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਬਰਗਾੜੀ ਕਾਂਡ ਤੋਂ ਬਾਅਦ ਇਨਸਾਫ਼ ਲਈ ਬਰਗਾੜੀ ਦਾਣਾ ਮੰਡੀ ਵਿੱਚ ਲੱਗੇ ਬਰਗਾੜੀ ਇਨਸਾਫ਼ ਮੋਰਚੇ ਦੀ ਇਤਿਹਾਸਕ ਜਿੱਤ ਹੈ।ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਸਮੁੱਚੀ ਕੌਮ ਵਧਾਈ ਦੀ ਪਾਤਰ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media