Monday, September 21, 2026

ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਮਾਨਸਾ ਸਾਇਕਲ ਗਰੁੱਪ ਦਾ ਸਨਮਾਨ

550ਵੇਂ ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਲਗਾਏ ਪੌਦੇ

PPNJ1611201925ਭੀਖੀ /ਮਾਨਸਾ 16 ਨਵੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਨੇ ਮਾਨਸਾ ਤੋਂ ਲੱਲੂਆਣਾ ਤੱਕ ਸਾਇਕਲਿੰਗ ਬਾਅਦ ਗੁਰਦੁਆਰਾ ਸਾਹਿਬ ਸ਼੍ਰੀ ਕਲਗੀਧਰ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਚੱਲ ਰਹੇ ਸਮਾਗਮਾਂ ਵਿੱਚ ਹਾਜ਼ਰੀ ਲਵਾਈ ਅਤੇ ਗੁਰਦੁਆਰਾ ਸਾਹਿਬ ਵਿਖੇ ਪੌਦੇ ਲਗਾ ਕੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ।ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਇਕਲ ਗਰੁੱਪ ਦੇ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਸੰਜੀਵ ਪਿੰਕਾ ਨੇ ਦੱਸਿਆ ਕਿ ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਵਲੋਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਸਾਂਝੀਆਂ ਥਾਵਾਂ ‘ਤੇ ਪੌਦੇ ਲਗਾ ਕੇ ਉਹਨਾਂ ਦੀ ਸੰਭਾਲ ਲਈ ਨੇੜੇ ਰਹਿਣ ਵਾਲੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ।ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕਰਨ ਵਾਲੀਆਂ ਕਵਿਤਾਵਾਂ ਲਿਖਣ ਵਾਲੇ ਵਾਤਾਵਰਣ ਪ੍ਰੇਮੀ ਬਲਬੀਰ ਸਿੰਘ ਅਗਰੌਈਆ ਨੇ ਦੱਸਿਆ ਕਿ ਹਰੇਕ ਇਨਸਾਨ ਨੂੰ ਜਿੰਦਗੀ ਵਿੱਚ ਘੱਟੋ ਘੱਟ 5 ਪੌਦੇ ਜਰੂਰ ਲਗਾਉਣੇ ਚਾਹੀਦੇ ਹਨ।
    ਇਸ ਮੌਕੇ ਪ੍ਰਧਾਨ ਜਗਰੂਪ ਸਿੰਘ, ਬਿੱਕਰ ਸਿੰਘ, ਕੁਲਦੀਪ ਸਿੰਘ, ਲਖਮੀਰ ਸਿੰਘ, ਸਰਵਣ ਸਿੰਘ ਭੀਮ ਕੋਟਲੀ, ਰਮਨ ਗੁਪਤਾ, ਡਾਕਟਰ ਪਵਨ ਡਾਕਟਰ ਵਰੁਣ ਮਿੱਤਲ, ਕ੍ਰਿਸ਼਼ਨ ਮਿੱਤਲ, ਨਰਿੰਦਰ ਗੁਪਤਾ, ਪ੍ਰਮੋਦ ਬਾਗਲਾ ਸਮੇਤ ਮਾਨਸਾ ਸਾਇਕਲ ਗਰੁਪ ਦੇ ਸਾਰੇ ਮੈਂਬਰ ਹਾਜਰ ਸਨ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply