Tuesday, July 7, 2026

ਜੀ.ਐਨ.ਡੀ.ਯੂ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ

PPNJ1611201930

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਬਾਬਾ ਦੀਪ ਸਿੰਘ ਜੀ ਸ਼ਹੀਦ ਲੋਕ ਸੇਵਾ ਸੋਸਾਇਟੀ ਅਤੇ ਨੈਸ਼ਨਲ ਸਟੂਡੈਂਟ ਯੂਨੀਅਨ ਇੰਡੀਆ ਵਲੋਂ ਅਨਿਲ ਵਸ਼ਿਸ਼ਟ ਅਤੇ ਲਵਪ੍ਰੀਤ ਸਿੰਘ ਦੀ ਅਗਵਾਈ ‘ਚ ਜੀ.ਐਨ.ਡੀ.ਯੂ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਡਾਇਰੈਕਟਰ ਪ੍ਰੋਫੈਸਰ ਡਾ. ਆਂਚਲ ਅਰੋੜਾ, ਨਿਊਰੋ ਸਰਜਨ ਡਾ. ਰਾਘਵ ਵਾਧਵਾ ਅਤੇ ਜਿਲਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਸ਼ਹੂਰਾ ਵਲੋਂ ਕੀਤਾ ਗਿਆ।80 ਦੇ ਕਰੀਬ ਵਿਦਿਆਰਥੀਆਂ ਤੇ ਹੋਰਨਾਂ ਨੇ ਖੂਨਦਾਨ ਕੀਤਾ।ਅਨਿਲ ਵਸ਼ਿਸ਼ਟ ਅਤੇ ਲਵਪ੍ਰੀਤ ਸਿੰਘ ਨੇ ਖੂਨਦਾਨੀਆਂ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।ਉਨਾਂ ਕਿਹਾ ਕਿ ਸੰਸਥਾ ਅਤੇ ਐਨ.ਐਸ.ਯੂ.ਆਈ ਵਲੋਂ ਵਿਦਿਅਕ ਅਦਾਰਿਆਂ ਵਿੱਚ ਅਜਿਹੇ ਖੂਨਦਾਨ ਕੈਂਪ ਲਗਾਏ ਜਾਣਗੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਸ਼ੇਸ਼ ਮੰੁਹਿਮ ਆਰੰਭ ਕੀਤੀ ਜਾਵੇਗੀ।
 ਇਸ ਮੌਕੇ ਜਸਜੀਤ ਸਿੰਘ, ਮਨਮੀਤ ਸਿੰਘ, ਦੀਪ ਸੰਧੂ, ਸਿਕੰਦਰ ਸਿੰਘ, ਸੁਨੀਲ ਵਸ਼ਿਸ਼ਟ, ਜੋਬਿਨ ਗਿੱਲ, ਰਜਨੀਸ਼ ਭਾਰਦਵਾਜ, ਰਵੀ ਕੁਮਾਰ ਐਮ.ਆਰ ਆਦਿ ਹਾਜਰ ਸਨ।
 

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply