ਸੁਨਾਮ/ਲੌਂਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਨੂੰ ਢਾਹੇ ਜਾਣ ਤੋਂ ਬਾਅਦ ਦਿੱਲੀ ਮੁਜ਼ਾਹਰੇ ਵਿੱਚ ਸ਼ਮੂਲੀਅਤ ਕਰਨ ਵਾਲੇ ਸੰਗਰੂਰ ਜਿਲ੍ਹੇ ਦੇ ਪਿੰਡ ਕੌਹਰੀਆਂ ਦੇ 6 ਵਿਅਕਤੀ ਸਾਬਕਾ ਸਰਪੰਚ ਰਾਜਪਾਲ ਸਿੰਘ, ਬੂਟਾ ਸਿੰਘ, ਸੁਰਿੰਦਰ ਸਿੰਘ, ਰਾਮਪਾਲ ਸਿੰਘ, ਕਰਨੈਲ ਸਿੰਘ ਅਤੇ ਲਖਵਿੰਦਰ ਸਿੰਘ ਨੂੰ ਪੁਲਿਸ ਦੁਆਰਾ ਗ੍ਰਿਫਤਾਰ ਕਰਕੇ ਜੇਲ ਵਿੱਚ ਬੰਦ ਕਰ ਦਿੱਤਾ ਸੀ।ਉਨ੍ਹਾਂ ਦਾ ਰਿਹਾਅ ਹੋ ਕੇ ਪਿੰਡ ਪਹੁੰਚਣ ‘ਤੇ ਮਜਦੂਰ ਮੁਕਤੀ ਮੋਰਚਾ ਪੰਜਾਬ ਅਤੇ ਲਿਬਰੇਸ਼ਨ ਦੇ ਸੂਬਾਈ ਆਗੂ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਸਨਮਾਨ ਕੀਤਾ ਹੈ। ਜੇਲ੍ਹ ਚੋਂ ਰਿਹਾਅ ਵਿਅਕਤੀਆਂ ਨੇ ਪੱਤਰਕਾਰਾਂ ਨੂੰ ਦ ਸਿਆ ਕਿ ਸਮੇਂ ਦੀਆਂ ਸਰਕਾਰਾਂ ਦਲਿਤ ਸਮਾਜ ਨਾਲ ਧੱਕੇਸ਼ਾਹੀ ਕਰ ਰਹੀਆਂ ਹਨ ਆਪਣੇ ਹੱਕਾਂ ਲਈ ਸੰਘਰਸ਼ ਕਰਦਿਆਂ ਜੇਲ੍ਹਾਂ ਵੀ ਕੱਟਣੀਆਂ ਪੈਂਦੀਆਂ ਹਨ। ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਜੋ ਦਲਿਤ ਸਮਾਜ ਦੇ ਲੋਕ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਖਿਲਾਫ ਸੰਘਰਸ਼ ਲੜਦੇ ਹਨ ਉਹ ਲੋਕ ਜੁਝਾਰੂ ਸੋਚ ਦੇ ਮਾਲਕ ਹਨ ਕਿਉਂਕਿ ਸਰਕਾਰਾਂ ਦਲਿਤ ਸਮਾਜ ਨੂੰ ਕੁਚਲਣਾ ਚਾਹੁੰਦੀਆਂ ਹਨ ਅਤੇ ਉਨਾਂ ਦੀ ਜਥੇਬੰਦੀ ਇਨ੍ਹਾਂ ਵਿਅਕਤੀਆਂ ਦਾ ਸਨਮਾਨ ਕਰਦੀ ਹੈ ਅਤੇ ਸਮੂਹ ਦਲਿਤ ਭਾਈਚਾਰੇ ਵਲੋਂ ਸਰਕਾਰ ਦੀਆਂ ਦਲਿਤ ਮਾਰੂ ਨੀਤੀਆਂ ਦੇ ਖਿਲਾਫ ਸੰਘਰਸ਼ ਕਰਨਾ ਚਾਹੀਦਾ ਹੈ।
ਇਸ ਮੌਕੇ ਗੁਰਤੇਜ ਸਿੰਘ ਬਬਲੀ ਸਾਦੀਹਰੀ, ਜਗਸੀਰ ਸਿੰਘ ਪੰਚ, ਅਵਤਾਰ ਸਿੰਘ, ਹਰਦੀਪ ਸਿੰਘ, ਬੇਅੰਤ ਸਿੰਘ, ਦਰਸ਼ਨ ਸਿੰਘ, ਲੀਲਾ ਸਿੰਘ, ਕ੍ਰਿਸਨ ਸਿੰਘ, ਗੁਰਨਾਮ ਸਿੰਘ, ਨਿਰਭੈ ਸਿੰਘ ਵੀ ਹਾਜ਼ਰ ਸਨ।
Punjab Post Daily Online Newspaper & Print Media