Wednesday, March 18, 2026

ਵਿਨਰਜੀਤ ਗੋਲਡੀ ਅੰਗਹੀਣਾਂ ਨੂੰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਲਈ ਦੇਣਗੇ ਮੁਫਤ ਬੱਸ ਦੀ ਸਹੂਲਤ

PPNJ1611201942ਸੁਨਾਮ/ ਲੌਗੋਵਾਲ, 16 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਅਤੇ ਯੂਥ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਵਿਨਰਜੀਤ ਸਿੰਘ ਗੋਲਡੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਸਬੰਧ ਵਿਚ ਪਿਛਲੇ ਇਕ ਸਾਲ ਤੋਂ ਸੰਗਤਾਂ ਨੂੰ ਸੁਲਤਾਨਪੁਰ ਲੋਧੀ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਦੇ ਗੁਰੂ ਘਰਾਂ ਦੇ ਦਰਸ਼ਨਾਂ ਲਈ ਹਰੇਕ ਮਹੀਨੇ ਦੀ ਪਹਿਲੀ ਤਾਰੀਕ ਨੂੰ ਮੁਫਤ ਬੱਸ ਯਾਤਰਾ ਕਰਵਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਗੋਲਡੀ ਵਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਇਹ ਬੱਸ ਯਾਤਰਾ ਬਿਨਾਂ ਕਿਸੇ ਭੇਦ-ਭਾਵ ਦੇ ਸਾਰੇ ਵਰਗਾਂ ਲਈ ਹੋਵੇਗੀ।
ਅੰਗਹੀਣ ਵਿਅਕਤੀਆਂ ਲਈ ਆਉਣ ਵਾਲੀ 3 ਦਸੰਬਰ ਨੂੰ “ਵਿਸ਼ਵ ਅੰਗਹੀਣ ਦਿਵਸ” ਮੌਕੇ ਅਤੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇੱਕ ਮੁਫਤ ਬੱਸ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਗਹੀਣਾਂ ਨੂੰ ਗੁਰੂ ਘਰਾਂ ਦੇ ਦਰਸ਼ਨ ਕਰਨ ਲਈ ਜਾਣਾ-ਆਉਣਾ ਬਹੁਤ ਔਖਾ ਹੈ। ਇਸ ਲਈ ਉਨ੍ਹਾਂ ਵਲੋਂ ਖਾਸ ਤੌਰ `ਤੇ ਅੰਗਹੀਣ ਵਿਅਕਤੀਆਂ ਲਈ ਇਕ ਮੁਫਤ ਬੱਸ ਭੇਜਣ ਦਾ ਇੰਤਜ਼ਾਮ ਕੀਤਾ ਗਿਆ ਹੈ ।ਉਨ੍ਹਾਂ ਦੱਸਿਆ ਕਿ ਇਹ ਬੱਸ 3 ਦਸੰਬਰ ਦਿਨ ਐਤਵਾਰ ਨੂੰ ਸਥਾਨਕ ਗੁਰਦੁਆਰਾ ਇਮਲੀ ਸਾਹਿਬ ਤੋਂ ਸਵੇਰੇ 8 ਵਜੇ ਰਵਾਨਾ ਕੀਤੀ ਜਾਵੇਗੀ।ਗੋਲਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਸ ਕਿਸੇ ਵੀ ਅੰਗਹੀਣ ਸਾਥੀ ਨੇ ਇਸ ਬੱਸ ਯਾਤਰਾ ਰਾਹੀਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨੇ ਹਨ, ਤਾਂ ਉਹ ਆਪਣੀ ਰਜਿਸਟਰੇਸ਼ਨ ਆਜ਼ਾਦ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਚਮਕੌਰ ਸਿੰਘ ਸ਼ਾਹਪੁਰ ਦੇ ਮੋਬਾਇਲ ਨੰ:  9779624621 ਤੇ ਕਰਵਾ ਸਕਦਾ ਹੈ।
ਆਜਾਦ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ ਦੇ ਸਮੂਹ ਮੈਂਬਰਾਂ ਅਤੇ ਪ੍ਰਧਾਨ ਚਮਕੌਰ ਸਿੰਘ ਸ਼ਾਹਪੁਰ ਨੇ ਅੰਗਹੀਣਾਂ ਲਈ ਸਪੈਸ਼ਲ ਬੱਸ ਭੇਜਣ ਲਈ ਅਸੀਂ ਗੋਲਡੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।
 ਇਸ ਮੌਕੇ ਰੋਹਿਤ ਗਰਗ, ਅਵਤਾਰ ਸਿੰਘ ਤਾਰੀ ਸ਼ੇਰੋਂ, ਪਿੰਡ ਭਰੂਰ ਦੇ ਸਾਬਕਾ ਸਰਪੰਚ ਹਰਬੰਸ ਸਿੰਘ, ਗੋਬਿੰਦ ਸਿੰਘ ਦੁੱਲਟ, ਕੁਲਬੀਰ ਸਿੰਘ, ਪਿੰਡ ਬਿਸ਼ਨਪੁਰਾ ਦੇ ਸਾਬਕਾ ਸਰਪੰਚ ਜਸਵੀਰ ਸਿੰਘ, ਮੇਘ ਸਿੰਘ ਬਿਗੜ੍ਹਵਾਲ, ਜਸਪਾਲ ਸਿੰਘ ਮਾਡਲ ਟਾਊਨ ਅਤੇ ਸਤਵਿੰਦਰ ਸਿੰਘ ਲਖਮੀਰਵਾਲਾ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply