Tuesday, November 24, 2026

ਗੁਰਲਾਲ ਸਿੰਘ ਨੇ ਰਾਸ਼ਟਰੀ ਤਲਵਾਰਬਾਜ਼ੀ ‘ਚ ਜਿੱਤਿਆ ਤਗਮਾ

PPNJ1611201946ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੂਬੇ ਵਿੱਚ ਸਿਲਵਰ ਮੈਡਲ ਜਿੱਤਣ ਤੋਂ ਬਾਅਦ ਨੈਸ਼ਨਲ ਟੂਰਨਾਮੈਂਟ ਲਈ ਚੁਣੇ ਗਏ ਵਿਦਿਆਰਥੀ ਗੁਰਲਾਲ ਸਿੰਘ ਅਤੇ ਵਰਿੰਦਰ ਸਿੰਘ ਨੇ ਭੋਪਾਲ (ਮੱਧ ਪ੍ਰਦੇਸ਼) ਵਿਖੇ ਬੀਤੇ ਦਿਨੀ ਆਯੋਜਿਤ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਤਲਵਾਰਬਾਜ਼ੀ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਗੁਰਲਾਲ ਸਿੰਘ ਨੇ ਕਾਂਸੇ ਦਾ ਤਗਮਾ ਅਤੇ ਵਰਿੰਦਰ ਸਿੰਘ ਪੰਜਵੀਂ ਪੁਜੀਸ਼ਨ ਹਾਸਲ ਕੀਤੀ । ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ, ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਅਤੇ ਕੋਚ ਸ਼ਰਦ ਕੁਮਾਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਉਪਲੱਬਧੀ ‘ਤੇ ਵਧਾਈ ਦੇ ਕੇ ਉਨਾਂ ਦੀ ਹੌਸਲਾ ਅਫਜਾਈ ਕੀਤੀ ।
 

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply