ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਇੰਡੀਅਨ ਅਕੈਡਮੀ ਆਫ ਫਾਇਨ ਆਰਟਸ ਵਲੋਂ ਕਰਵਾਏ ਗਏ ‘ਆਨ ਦਿ ਸਪਾਟ’ ਪੇਟੰਗ ਮੁਕਾਬਲੇ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਵਲੋਂ ਪਹਿਲਾ ਤੇ ਤੀਸਰਾ ਇਨਾਮ ਹਾਸਲ ਕੀਤਾ ਗਿਆ, ਜਦਕਿ ਗਰੁੱਪ-ਬੀ ਦੇ ਦੋ ਵਿਦਿਆਰਥੀਆਂ ਨੇ ਹੌਸਲਾ ਅਫਜ਼ਾਈ ਇਨਾਮ ਪ੍ਰਾਪਤ ਕੀਤਾ।ਗਰੁੱਪ-ਸੀ ਵਿਚੋਂ ਇੱਕ ਵਿਦਿਆਰਥੀ ਨੇ ਤੀਸਰਾ ਇਨਾਮ ਤੇ ਦੂਸਰੇ ਵਿਦਿਆਰਥੀ ਨੇ ਹੌਸਲਾ ਅਫਜਾਈ ਇਨਾਮ ਹਾਸਲ ਕੀਤਾ । ਗਰੁੱਪ-ਡੀ ਵਿਚੋਂ ਵੀ ਇਕ ਹੌਸਲਾ ਅਫਜਾਈ ਇਨਾਮ ਨਾਲ ਵਿਦਿਆਰਥੀਆਂ ਨੇ ਮੁਕਾਬਲੇ ਵਿੱਚ ਓਵਰਆਲ ਟਰਾਫੀ ਹਾਸਲ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਅਰਥੀਆਂ ਦੇ ਸਕੂਲ ਪਹੁੰਚਣ ‘ਤੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ।ਇਸ ਮੌਕੇ ਆਰਟ ਅਧਿਆਪਕਾਵਾਂ ਸ਼੍ਰੀਮਤੀ ਜਸਬੀਰ ਕੌਰ ਸੋਢੀ, ਸ਼੍ਰੀਮਤੀ ਇੰਦਰਪ੍ਰੀਤ ਕੌਰ, ਸ਼੍ਰੀਮਤੀ ਪੂਜਾ ਤਿਵਾਰੀ, ਸ਼੍ਰੀਮਤੀ ਹਰਪ੍ਰੀਤ ਕੌਰ ਅਤੇ ਟੀਨਾ ਸ਼ਰਮਾ ਹਾਜ਼ਰ ਸਨ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media