ਸਮਰਾਲਾ, 17 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਧ ਬਾਬਾ ਪਹਾੜ ਚੰਦ ਲੋਹ
ਲੰਗਰ ਟਰੱਸਟ ਯਾਦਗਾਰੀ ਵਜ਼ੀਫਾ ਸਮਾਰੋਹ (ਸੈਸ਼ਨ 2018-19) 22 ਨਵੰਬਰ ਦਿਨ ਸ਼ੁਕਰਵਾਰ ਨੂੰ ਸਵੇਰੇ 11 ਵਜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੋਸਲਾਂ ਵਿਖੇ ਕਰਵਾਇਆ ਜਾ ਰਿਹਾ ਹੈ।ਟਰੱਸਟ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਸੋਢੀ ਅਤੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਸੱਦੀ ਨੇ ਦੱਸਿਆ ਕਿ ਇਸ ਸਮਾਰੋਹ ਦੇ ਮੁੱਖ ਮਹਿਮਾਨ ਮਿਸ ਗੀਤਿਕਾ ਸਿੰਘ (ਪੀ.ਸੀ.ਐਸ) ਐਸ.ਡੀ.ਐਮ ਸਮਰਾਲਾ ਹੋਣਗੇ।ਮਨਜੀਤ ਸਿੰਘ ਯੂ.ਐਸ.ਏ ਇਸ ਸਮਾਰੋਹ ਦੇ ਵਿਸ਼ੇਸ਼ ਮਹਿਮਾਨ ਹੋਣਗੇ।ਇਸ ਸਲਾਨਾ ਵਜ਼ੀਫਾ ਵੰਡ ਸਮਾਰੋਹ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਗੋਸਲਾਂ ਅਤੇ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਗੋਸਲਾਂ ਦੀ ਹਰ ਜਮਾਤ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ/ਵਿਦਿਆਰਥਣਾਂ ਨੂੰ ਨਕਦ ਵਜ਼ੀਫਾ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਸਰਪੰਚ ਮੇਜਰ ਸਿੰਘ, ਟਰੱਸਟ ਦੇ ਕਾਰਜਕਾਰੀ ਪ੍ਰਧਾਨ ਕੁਲਵੀਰ ਸਿੰਘ ਤੋਂ ਇਲਾਵਾ ਭਿੰਦਰ ਸਿੰਘ ਸੈਕਟਰੀ, ਭੁਪਿੰਦਰ ਸਿੰਘ ਖਜਾਨਚੀ, ਅਵਤਾਰ ਸਿੰਘ ਬੈਨੀਪਾਲ, ਵਾਈਸ ਪ੍ਰਧਾਨ ਜਗਰੂਪ ਸਿੰਘ, ਹਰਪਿੰਦਰ ਸਿੰਘ ਸ਼ਾਹੀ, ਬਿੱਕਰ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media