ਕਾਨੂੰਨ ਦੀ ਉਲੰਘਣਾਂ ਨਹੀਂ ਕਰਨ ਦਿੱਤੀ ਜਾਵੇਗੀ – ਜਗਬੀਰ ਸਿੰਘ
ਧੂਰੀ, 18 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਹਲਕੇ ਦੇ ਪਿੰਡਾਂ ਦੇ ਪੰਚ-ਸਰਪੰਚ, ਨੰਬਰਦਾਰ, ਮੋਹਤਵਰ ਵਿਅਕਤੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ
ਆਗੂਆਂ ਨਾਲ ਥਾਣਾ ਸਦਰ ਧੂਰੀ ਦੇ ਨਵੇਂ ਆਏ ਐਸ.ਐਚ.ਓ ਜਗਬੀਰ ਸਿੰਘ ਨੇ ਪਲੇਠੀ ਮੀਟਿੰਗ ਕੀਤੀ।ਉਹਨਾਂ ਕਿਹਾ ਕਿ ਥਾਣਾ ਸਦਰ ਵਿੱਚ ਪਿੰਡਾਂ ਦੇ ਮੋਹਤਵਰ ਵਿਅਕਤੀਆਂ ਦਾ ਸਤਿਕਾਰ ਕੀਤਾ ਜਾਵੇਗਾ, ਪ੍ਰੰਤੂ ਪਿੰਡਾਂ ਵਿੱਚ ਕਿਸੇ ਵੀ ਤਰ੍ਹਾਂ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।ਉਨਾਂ ਲੋਕਾਂ ਨੂੰ ਮਾੜੇ ਅਨਸਰਾਂ ਅਤੇ ਨਸ਼ਾ ਵੇਚਣ ਵਾਲਿਆਂ ਦੀ ਇਤਲਾਹ ਬਿਨਾਂ ਝਿਜਕ ਪੁਲਿਸ ਦੇ ਧਿਆਨ ਵਿੱਚ ਲਿਆਉਣ।
ਇਸ ਮੋਕੇ ਐਸ.ਐਚ.ਓ ਸਿਟੀ ਦਰਸ਼ਨ ਸਿੰਘ, ਰਣੀਕੇ ਚੋਂਕੀ ਇੰਚਾਰਜ ਪ੍ਰਿਤਪਾਲ ਸਿੰਘ, ਲਖਵੀਰ ਸਿੰਘ ਸਬ ਇੰਸਪੈਕਟਰ, ਮਨਜੀਤ ਸਿੰਘ ਬਖਸ਼ੀ ਸਾਬਕਾ ਡੀ.ਪੀ.ਆਰ.ਓ, ਪੰਚਾਇਤ ਯੂਨੀਅਨ ਦੇ ਬਲਾਕ ਪ੍ਰਧਾਨ ਗੂਰਪਿਆਰ ਸਿੰਘ ਧੂਰਾ, ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਜੈਨ, ਸਰਪੰਚ ਮਿੱਠੂ ਲੱਡਾ, ਪ੍ਰਿਤਪਾਲ ਸਿੰਘ ਸਰਪੰਚ ਸਮੁੰਦਗੜ੍ਹ ਛੰਨ੍ਹਾਂ, ਏ.ਐਸ.ਆਈ ਸੂਖਚੈਨ ਸਿੰਘ, ਹੌਲਦਾਰ ਦੀਪਕ ਕੁਮਾਰ, ਸਰਪੰਚ ਮਨਦੀਪ ਸਿੰਘ, ਮਨਪ੍ਰੀਤ ਸਿੰਘ, ਹਰਦੀਪ ਸਿੰਘ, ਬਲਵੰਤ ਸਿੰਘ ਤੇ ਹੋਰ ਆਗੂ ਵੀ ਹਾਜ਼ਰ ਸਨ ।
Check Also
ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ
ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ …
Punjab Post Daily Online Newspaper & Print Media