Friday, June 13, 2025
Breaking News

ਅਮਰੀਕੀ ਸੈਨੇਟ ਵੱਲੋਂ ਸਿੱਖਾਂ ਲਈ ਸ਼ਲਾਘਾ ਮਤੇ ਦਾ ਲੌਂਗੋਵਾਲ ਨੇ ਕੀਤਾ ਸਵਾਗਤ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਅਮਰੀਕੀ ਸੈਨੇਟ ਵੱਲੋਂ ਸਿੱਖਾਂ ਸਬੰਧੀ ਸ਼ਲਾਘਾ ਮਤਾ ਪਾਸ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ SGPC Logoਕਮੇਟੀ ਨੇ ਸਵਾਗਤ ਕੀਤਾ ਹੈ।
    ਦੱਸਣਯੋਗ ਹੈ ਕਿ ਅਮਰੀਕਾ ਦੀ ਸੰਸਦ ਦੇ ਉਪਰਲੇ ਸਦਨ ਸੈਨੇਟ ਵਿਚ ਸਿੱਖਾਂ ਦੇ ਸਨਮਾਨ ’ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ।ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ, ਸੱਭਿਆਚਾਰਕ ਤੇ ਧਾਰਮਿਕ ਮਹੱਤਵ ਨੂੰ ਵੀ ਵਿਸ਼ੇਸ਼ ਤੌਰ ’ਤੇ ਦਰਸਾਇਆ ਗਿਆ ਹੈ।ਮਤੇ ਰਾਹੀਂ 7 ਸਿੱਖਾਂ ਦੇ ਯੋਗਦਾਨ ਨੂੰ ਵੀ ਸਲਾਹਿਆ ਗਿਆ।ਇਹ ਮਤਾ ਵੀਰਵਾਰ ਨੂੰ ਪਾਸ ਕੀਤਾ ਗਿਆ ਸੀ।
    ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਪੂਰੇ ਵਿਸ਼ਵ ਵਿਚ ਆਪਣੀ ਮਿਹਨਤ ਤੇ ਲਿਆਕਤ ਨਾਲ ਉੱਚ ਬੁਲੰਦੀਆਂ ਛੂਹ ਰਹੇ ਹਨ।ਇਹ ਆਪਣੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਸਿੱਖ ਰਹਿਣੀ ਅਨੁਸਾਰ ਹਰ ਇਕ ਨਾਲ ਮਿਲਵਰਤਨ ਰੱਖਦੇ ਹਨ।ਅੱਜ ਕਈ ਵਿਕਸਤ ਦੇਸ਼ਾਂ ਅੰਦਰ ਸਿੱਖ ਸਰਕਾਰਾਂ ਦਾ ਹਿੱਸਾ ਹੋਣ ਦੇ ਨਾਲ-ਨਾਲ ਵੱਖ-ਵੱਖ ਉੱਚ ਅਹੁਦਿਆਂ ਤੱਕ ਪਹੁੰਚੇ ਹੋਏ ਹਨ।ਵਿਦੇਸ਼ਾਂ ਅੰਦਰ ਕਾਰੋਬਾਰੀ ਸਿੱਖਾਂ ਦੀ ਵੀ ਸੂਚੀ ਬੇਅੰਤ ਲੰਮੀ ਹੈ।ਸੇਵਾ, ਸਿਮਰਨ ਦੀ ਪ੍ਰੰਪਰਾ ਦੇ ਵਾਰਸ ਸਿੱਖ ਹਰ ਮੁਸ਼ਕਲ ਘੜੀ ਮਨੁੱਖਤਾ ਦੀ ਮਦਦ ਵਿਚ ਅੱਗੇ ਰਹੇ।ਅਮਰੀਕਾ ਵੱਲੋਂ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕਰਨੀ ਗੁਰੂ ਸਾਹਿਬ ਜੀ ਦੀ ਸ਼ਾਨਾਮੱਤੀ ਵਿਰਾਸਤ ਤੇ ਵਿਚਾਰਧਾਰਾ ਦਾ ਸਤਿਕਾਰ ਹੈ।
 

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …

Leave a Reply