ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਹਾਲ ਹੀ ਵਿੱਚ ਆਰ.ਆਰ ਪਬਲਿਕ ਸਕੂਲ ਬਿਜਨੌਰ ਯੂ.ਪੀ ਵਿਖੇ ਸੀ.ਬੀ.ਐਸ.ਈ ਕੌਮੀ ਟੇਬਲ
ਟੈਨਿਸ ਟੂਰਨਾਮੈਂਟ ਕਰਵਾਇਆ ਗਿਆ।ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਰਕਸ਼ਿਤ ਮੋਹਲਾ ਜਮਾਤ ਗਿਆਰ੍ਹਵੀਂ (ਨਾਨ ਮੈਡੀਕਲ) ਨੇ ਅੰਡਰ-19 ਵਿਅਕਤੀਗਤ ਵਰਗ ਵਿੱਚ ਕਾਂਸੇ ਦਾ ਤਮਗਾ ਜਿੱਤਿਆ ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਬੱਚੇ ਨੂੰ ਵਧਾਈ ਦਿੱਤੀ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਰਕਸ਼ਿਤ ਨੂੰ ਅਭਿਆਸ ਜਾਰੀ ਰੱਖਣ ਅਤੇ ਅਗਲੀ ਵਾਰ ਚੋਟੀ `ਤੇ ਕਾਬਜ਼ ਹੋਣ ਲਈ ਉਤਸ਼ਾਹਿਤ ਕੀਤਾ ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media