Friday, September 25, 2026

ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਮੰਨ ਕੇ ਵਾਅਦੇ ਪੂਰੇ ਕਰੇ ਸਰਕਾਰ – ਗਰਗ

 ਧੂਰੀ, 19 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸ਼ੀਏਸ਼ਨ ਦੀ ਮੀਟਿੰਗ ਗੁਰਦੇਵ ਸਿੰਘ ਔਲ਼ਖ਼ ਦੀ ਪ੍ਰਧਾਨਗੀ ਹੇਠ ਹੋਈ, ਜਿਸ Pensionਵਿੱਚ ਕਾਰਜਕਾਰਨੀ ਦੇ ਸਾਰੇ ਮੈਂਬਰ ਹਾਜਰ ਹੋਏ।ਐਸੋਸੀਏਸ਼ਨ ਪ੍ਰੈਸ ਸਕੱਤਰ ਕ੍ਰਿਸ਼ਨ ਚੰਦ ਗਰਗ ਨੇ ਦੱਸਿਆ ਹੈ ਕਿ ਮੀਟਿੰਗ ਵਿੱਚ ਮੈਂਬਰਾਂ ਨੇ 17 ਦਸੰਬਰ ਦਾ ਪੈਨਸ਼ਨਰ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਅਹਿਦ ਲਿਆ ਗਿਆ।ਮੈਂਬਰਾਂ ਨੇ ਪੰਜਾਬ ਸਰਕਾਰ ਪ੍ਰਤੀ ਬਹੁਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਵਾਰ-ਵਾਰ ਪੈਨਸ਼ਨਰ ਜੱਥੇਬੰਦੀਆਂ ਨਾਲ ਵਾਅਦੇ ਕਰਨ ਤੋਂ ਬਾਅਦ ਵੀ ਸਰਕਾਰ ਨੇ ਕੋਈ ਮੰਗ ਸਵੀਕਾਰ ਨਹੀਂ ਕੀਤੀ। ਉਹਨਾਂ ਪੰਜਾਬ ਸਰਕਾਰ ਨੂੰ ਪੁਰਜੋਰ ਅਪੀਲ ਕੀਤੀ ਕਿ ਬਜੁਰਗ ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਮੰਨਕੇ ਵਾਅਦੇ ਨੂੰ ਪੂਰਾ ਕੀਤਾ ਜਾਵੇ।
                  ਇਸ ਮੌਕੇ ਜਿਲਾ ਪ੍ਰਧਾਨ ਪ੍ਰੀਤਮ ਸਿੰਘ ਧੂਰਾ, ਜਿਲਾ ਸਰਪ੍ਰਸਤ ਕੁਲਵੰਤ ਸਿੰਘ, ਕਰਮ ਸਿੰਘ ਮਾਨ, ਜੈਦੇਵ ਸ਼ਰਮਾ, ਗੁਰਦਾਸ ਬਾਂਸਲ, ਹਰਬੰਸ ਸਿੰਘ ਸੋਢੀ, ਸਾਧੂ ਸਿੰਘ ਮੀਰਹੇੜੀ, ਬੁੱਧ ਸਿੰਘ, ਗਿਆਨੀ ਰਾਮ ਲਾਲ, ਰਮੇਸ਼ ਸ਼ਰਮਾ, ਸਤੀਸ ਸਿੰਗਲਾ, ਸੁਖਦੇਵ ਸਿੰਘ, ਸ਼ਿਵ ਕੁਮਾਰ ਲੋਮਸ, ਸਤੀਸ ਅਰੋੜਾ, ਬਚਨਾ ਰਾਮ, ਰਣਜੀਤ ਸਿੰਘ, ਚਰਨਜੀਤ ਸਿੰਘ ਕੈਂਥ, ਰਾਮ ਲਾਲ ਮੀਰਹੇੜੀ, ਰਾਮ ਗੋਪਾਲ, ਜਸਵਿੰਦਰ ਸਿੰਘ, ਇਕਬਾਲ ਸਿੰਘ ਅਤੇ ਨਰੰਜਣ ਸਿੰਘ ਆਦਿ ਵੀ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply