Tuesday, April 14, 2026

ਸੁਲਤਾਨਪੁਰ ਲੋਧੀ ਤੋਂ ਪਹਿਲੀ ਦਸੰਬਰ ਨੂੰ ਹੋਵੇਗੀ ਵਿਸ਼ਵ ਕੱਪ ਕਬੱਡੀ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵੱਲੋਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਕਪੂਰਥਲਾ. 19 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ DPS Kharbanda Dcਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਹੋਵੇਗੀ।ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਵੱਖ-ਵੱਖ ਕਮੇਟੀਆਂ ਦਾ ਗਠਨ ਕਰਕੇ ਉਦਘਾਟਨੀ ਸਮਾਰੋਹ ਨੂੰ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਨੂੰ ਜੀਅ-ਜਾਨ ਨਾਲ ਜੁੱਟ ਜਾਣ ਦੀ ਹਦਾਇਤ ਕਰਦਿਆਂ ਸਾਰੇ ਪ੍ਰਬੰਧ ਸਮੇਂ ਸਿਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨੇ ਯਕੀਨੀ ਬਣਾਉਣ ਲਈ ਕਿਹਾ।ਉਨ੍ਹਾਂ ਅਧਿਕਾਰੀਆਂ ਨੂੰ ਗਰਾੳੂਂਡ ਦੀ ਤਿਆਰੀ, ਸਟੇਡੀਅਮ ਅਤੇ ਰਸਤਿਆਂ ਦੀ ਸਜਾਵਟ, ਬੈਠਣ ਦੇ ਪ੍ਰਬੰਧਾਂ, ਟ੍ਰੈਫਿਕ, ਸੁਰੱਖਿਆ, ਖਿਡਾਰੀਆਂ ਦੇ ਠਹਿਰਨ, ਰਿਫਰੈਸ਼ਮੈਂਟ, ਆਉਣ-ਜਾਣ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ।
        ਉਨ੍ਹਾਂ ਦੱਸਿਆ ਕਿ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ, ਜਿਥੇ ਫਾਈਨਲ ਮੈਚ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਣਗੇ। ਇਸ ਤੋਂ ਇਲਾਵਾ ਅੰਮਿ੍ਤਸਰ, ਫ਼ਿਰੋਜ਼ਪੁਰ, ਬਠਿੰਡਾ, ਪਟਿਆਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਮੈਚ ਖੇਡੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿਚ 9 ਟੀਮਾਂ ਹਿੱਸਾ ਲੈਣਗੀਆਂ, ਜਿਨ੍ਹਾਂ ਵਿਚ ਭਾਰਤ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿੳੂਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਿਲ ਹਨ।
        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਐਸ.ਡੀ.ਐਮ ਵਰਿੰਦਰ ਪਾਲ ਸਿੰਘ ਬਾਜਵਾ, ਲਤੀਫ ਅਹਿਮਦ ਅਤੇ ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ ਸ੍ਰੀਮਤੀ ਨਵਨੀਤ ਕੌਰ ਬੱਲ, ਡੀ.ਐਸ.ਪੀ ਸਤਨਾਮ ਸਿੰਘ, ਤਹਿਸੀਲਦਾਰ ਸੁਲਤਾਨਪੁਰ ਲੋਧੀ ਸ੍ਰੀਮਤੀ ਸੀਮਾ ਸਿੰਘ, ਡੀ.ਡੀ.ਪੀ.ਓ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਖੇਡ ਅਫ਼ਸਰ ਪਰਦੀਪ ਕੁਮਾਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply