25 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਦੰਦਾਂ ਦਾ ਪੰਦਰਵਾੜਾ – ਡਾ. ਸੁਰਿੰਦਰ ਮੱਲ
ਕਪੂਰਥਲਾ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਮੂੰਹ ਅਤੇ ਦੰਦਾਂ ਦੀ ਸਿਹਤ ਸੰਭਾਲ ਬਹੁਤ ਜਰੂਰੀ ਹੈ।ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ
ਨੇ 25 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਦੰਦਾ ਦੇ ਪੰਦਰਵਾੜੇ ਦੇ ਸੰਬੰਧ ਵਿੱਚ ਕਹੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੰਦਾਂ ਅਤੇ ਮੂੰਹ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਗੰਭੀਰ ਹੋਣਾ ਉਨ੍ਹਾਂ ਹੀ ਜਰੂਰੀ ਹੈ ਜਿਨ੍ਹਾਂ ਕਿ ਸ਼ਰੀਰ ਦੀਆਂ ਬਾਕਿ ਸਮੱਸਿਆਵਾਂ ਲਈ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਕਪੂਰਥਲਾ ਵੱਲੋਂ 25 ਨਵੰਬਰ ਤੋਂ 9 ਦਸੰਬਰ 2019 ਤੱਕ ਦੰਦਾਂ ਦੀ ਸਿਹਤ ਦਾ ਪੰਦਰਵਾੜਾ ਮਣਾਇਆ ਜਾ ਰਿਹਾ ਹੈ ਜਿਸ ਵਿੱਚ ਬਜੁਰਗਾਂ ਦੇ ਦੰਦਾਂ ਦੇ ਬੀੜ ਮੁਫਤ ਲਗਾਏ ਜਾਣਗੇ ਅਤੇ ਦੰਦਾਂ ਦੀਆਂ ਹੋਰ ਬੀਮਾਰੀਆਂ ਦਾ ਇਲਾਜ ਮੁਫਤ ਕੀਤਾ ਜਾਏਗਾ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਸ ਪੰਦਰਵਾੜੇ ਦਾ ਲਾਭ ਲੈਣ।
ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ ਨੇ ਦੱਸਿਆ ਕਿ ਸਿਵਲ ਸਰਜਨ ਡਾ. ਜਸਮੀਤ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੱਗਣ ਵਾਲਾ ਉਕਤ ਦੰਦਾਂ ਦੀ ਸਿਹਤ ਦਾ ਪੰਦਰਵਾੜਾ 550 ਸਾਲ ਪ੍ਰਕਾਸਉਤਸਵ ਨੂੰ ਸਮਰਪਿਤ ਕੀਤਾ ਗਿਆ ਹੈ। ਡਾ. ਮੱਲ ਨੇ ਇਹ ਵੀ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਦੰਦਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ ਅਤੇ ਦੰਦਾਂ ਨਾਲ ਜੁੜੀਆਂ ਬੀਮਾਰੀਆਂ ਦਾ ਮੁਫਤ ਇਲਾਜ ਕਰਨਾ ਹੈ।ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਕਪੂਰਥਲਾ, ਸਬ ਡਵੀਜਨਲ ਹਸਪਤਾਲ ਫਗਵਾੜਾ, ਭੁੱਲਥ, ਕਮਿਊਨਿਟੀ ਹੈਲਥ ਸੈਂਟਰ ਟਿੱਬਾ ਅਤੇ ਪ੍ਰਾਈਮਰੀ ਹੈਲਥ ਸੈਂਟਰ ਮਕਸੂਦਪੁਰ ਵਿਖੇ ਪੰਦਰਵਾੜੇ ਦੌਰਾਨ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜਿਕਰਯੋਗ ਹੈ ਕਿ ਜਿੱਥੇ ਇਕ ਪਾਸੇ ਮਾਹਰ ਡਾਕਟਰਾਂ ਵੱਲੋਂ ਮੂੰਹ ਅਤੇ ਦੰਦਾਂ ਨਾਲ ਜੁੜੀਆਂ ਬੀਮਾਰੀਆਂ ਦਾ ਮੁਫਤ ਇਲਾਜ ਕੀਤਾ ਜਾਏਗਾ ਉੱਥੇ ਹੀ ਦੰਦਾਂ ਦੀਆਂ ਬੀਮਾਰੀਆਂ ਅਤੇ ਬਚਾਅ ਸੰਬੰਧੀ ਜਾਗਰੂਕਤਾ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media