ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ
ਜਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅੰਮਿ੍ਰਤਸਰ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ/ਨਸ਼ਟ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ।
ਆਪਣੇ ਮਨਾਹੀ ਹੁਕਮ ’ਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਲਾਗਲੀਆਂ ਫਸਲਾਂ, ਘਰਾਂ, ਦਰੱਖਤਾਂ, ਪਸ਼ੂਆਂ ਵਗੈਰਾ ਨੂੰ ਵੀ ਅੱਗ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਕਈ ਵਾਰ ਅਜਿਹੀਆਂ ਦੁਰਘਟਨਾਵਾਂ ਵਾਪਰ ਵੀ ਜਾਂਦੀਆਂ ਹਨ।ਇਹ ਮਨਾਹੀ ਹੁਕਮ 13 ਦਸੰਬਰ 2019 ਤੱਕ ਲਾਗੂ ਰਹਿਣਗੇ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media