ਕਪੂਰਥਲਾ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਨੇ ਪਿੰਡ ਬਲੇਰ ਖਾਨਪੁਰ
ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਗਨਰੇਗਾ ਤਹਿਤ ਚੱਲ ਰਹੇ ਚਾਰਦੀਵਾਰੀ ਦੇ ਕੰਮ ਦਾ ਅੱਜ ਨਿਰੀਖਣ ਕੀਤਾ।ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਇੰਜ: ਡੀ.ਪੀ ਐਸ ਖਰਬੰਦਾ ਦੀਆਂ ਹਦਾਇਤਾਂ ’ਤੇ ਪਿੰਡਾਂ ਵਿਚ ਮਗਨਰੇਗਾ ਤਹਿਤ ਵੱਡੀ ਪੱਧਰ ’ਤੇ ਵੱਖ-ਵੱਖ ਕੰਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਕਮਿੳੂਨਿਟੀ ਸੈਂਟਰਾਂ, ਪੰਚਾਇਤ ਘਰਾਂ, ਪਾਰਕਾਂ ਅਤੇ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਤੋਂ ਇਲਾਵਾ ਛੱਪੜਾਂ ਦੇ ਨਵੀਨੀਕਰਨ ਅਤੇ ਗੰਦੇ ਪਾਣੀ ਦਾ ਨਿਕਾਸ ਆਦਿ ਦੇ ਕੰਮ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਬਲੇਰ ਖਾਨਪੁਰ ਵਿਖੇ ਮਗਨਰੇਗਾ ਤਹਿਤ 600 ਫੁੱਟ ਦੇ ਕਰੀਬ ਚਾਰਦੀਵਾਰੀ ਦੀ ਉਸਾਰੀ ਤੋਂ ਇਲਾਵਾ ਵਾਲੀਬਾਲ ਅਤੇ ਬਾਸਕਟਬਾਲ ਦੀਆਂ ਗਰਾੳੂਂਡਾਂ ਬਣਾਏ ਜਾਣ ਦੀ ਤਜਵੀਜ਼ ਹੈ, ਜਿਨ੍ਹਾਂ ’ਤੇ 18 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾ ਰਹੀ ਹੈ।ਇਸੇ ਤਰ੍ਹਾਂ ਜ਼ਿਲ੍ਹੇ ਦੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਮਗਨਰੇਗਾ ਤਹਿਤ ਕੰਮ ਕਰਵਾਏ ਜਾ ਰਹੇ ਹਨ।
ਇਸ ਮੌਕੇ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਦਰਸ਼ਨ ਲਾਲ ਕੁੰਡਲ, ਆਈ.ਟੀ ਮੈਨੇਜਰ ਰਾਜੇਸ਼ ਰਾਜੇਸ਼ ਰਾਏ, ਏ.ਪੀ.ਓ ਵਿਸ਼ਾਲ ਅਰੋੜਾ, ਤਕਨੀਕੀ ਸਹਾਇਕ ਐਨੀ ਸਿੰਗਲਾ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਅਤੇ ਇਲਾਕੇ ਦੀਆਂ ਉਘੀਆਂ ਸ਼ਖਸੀਅਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media