ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਮਾਨਵਤਾ ਦੀ ਸੇਵਾ ਕਰਨ ਦੇ ਉਦੇਸ਼ ਤਹਿਤ ਖਾਲਸਾ ਕਾਲਜ
ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਅਤੇ ਖਾਲਸਾ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ, ਰਣਜੀਤ ਐਵੀਨਿਊ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਇਹ ਕੈਂਪ ਗੁਰੂ ਨਾਨਕ ਦੇਵ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਗਿਆ ਸੀ, ਜਿਸ ’ਚ ਉਤਸ਼ਾਹ ਨਾਲ ਭਾਗ ਲੈਂਦਿਆਂ 70 ਵਿਦਿਆਰਥੀਆਂ ਨੇ ਖ਼ੂਨਦਾਨ ਕੀਤਾ।
ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਕਿਹਾ ਕਿ ਖ਼ੂਨਦਾਨ ਕੈਂਪ ਰਾਹੀਂ ਜਿਥੇ ਕਮਜੋਰ ਤੇ ਲੋੜਵੰਦਾਂ ਦਾ ਜੀਵਨ ਬਚਾਉਣ ਇਕ ਇਨਸਾਨ ਦੂਸਰੇ ਪ੍ਰਤੀ ਆਪਣਾ ਅਹਿਮ ਯੋਗਦਾਨ ਪਾਉਂਦਾ ਹੈ, ਉਥੇ ਇਸ ਨਾਲ ਲੋਕ ਸੇਵਾ ਕਰਕੇ ਮਨ ਨੂੰ ਅਤੀ ਸੰਤੁਸ਼ਟੀ ਪੈਦਾ ਹੁੰਦੀ ਹੈ।ਇਸ ਲਈ ਹਰੇਕ ਮਨੁੱਖ ਨੂੰ ਆਪਣੀ ਜ਼ਿੰਦਗੀ ’ਚ ਅਜਿਹੇ ਸਮਾਜਸੇਵੀ ਕਾਰਜਾਂ ’ਚ ਵੱਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਐਮਰਜੈਂਸੀ ਦੇ ਸਮੇਂ ’ਚ ਖੂਨ ਦੀ ਲੋੜ ਨੂੰ ਪੂਰਾ ਕਰਨ ਲਈ ਜਾਗਰੂਕਤਾ ਪੈਦਾ ਕਰਨਾ ਸੀ।
ਖੂਨਦਾਨ ਕੈਂਪ ਅਤੇ ਓ.ਆਈ.ਸੀ/ਐਨ.ਐਸ.ਐਸ ਦੇ ਕੋਆਰਡੀਨੇਟਰ ਰਵੀ ਮਹਾਜਨ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਕਾਲਜ ’ਚ 10 ਖੂਨਦਾਨ ਕੈਂਪ ਲਗਾ ਚੁਕਾ ਹੈ, ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਸ੍ਰੀ ਮਹਾਜਨ ਨਾਲ ਮਿਲ ਕੇ ਦਾਨੀ ਸੱਜਣਾਂ ਨੂੰ ਮਨੁੱਖਤਾ ਦੀ ਇਸ ਸੇਵਾ ਲਈ ਯੋਗਦਾਨ ਪਾਉਣ ਬਦਲੇ ਸਰਟੀਫ਼ਿਕੇਟ ਤਕਸੀਮ ਕੀਤੇ।
ਇਸ ਮੌਕੇ ਡਾ. ਮਹਿੰਦਰ ਸੰਗੀਤਾ ਡੀਨ (ਅਕਾਦਮਿਕ), ਇੰਜ਼ ਬਿਕਰਮਜੀਤ ਸਿੰਘ, ਇੰਜ਼. ਜਸਪ੍ਰੀਤ ਸਿੰਘ, ਡਾ. ਜੁਗਰਾਜ ਸਿੰਘ, ਡਾ. ਕਿਰਨਦੀਪ ਸਿੰਘ, ਸੰਦੀਪ ਸਿੰਘ, ਡਾ. ਸਵਾਤੀ ਅਤੇ ਰਵੀ ਮਹਾਜਨ ਨੇ ਖੂਨਦਾਨ ਕਰਨ ਲਈ ਵਲੰਟੀਅਰਾਂ ਦਾ ਧੰਨਵਾਦ ਕੀਤਾ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media