Wednesday, August 5, 2026

ਕਲਕੱਤਾ ਦੇ ਇਕ ਗੁਰਦੁਆਰਾ ਸਾਹਿਬ ‘ਚ ਕੀਤੀ ਮਨਮਤ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਕਲਕੱਤੇ ਦੇ ਇਕ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ Gobind-Singh-Longowal-300x283ਹਜ਼ੂਰੀ ਅੰਦਰ ਮਨਮਤੀ ਢੰਗ ਨਾਲ ਆਰਤੀ ਕਰ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿੰਦਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਨੂੰ ਸਿੱਖ ਮਰਯਾਦਾ ਵਿਰੁੱਧ ਕਾਰਵਾਈ ਕਰਾਰ ਦਿੱਤਾ ਹੈ।ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਜਾਰੀ ਇਕ ਬਿਆਨ ‘ਚ ਕਿਹਾ ਕਿ ਕਲਕੱਤਾ ਦੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਸਿੱਖ ਰਵਾਇਤਾਂ ਦੇ ਵਿਰੁੱਧ ਇਹ ਘਟਨਾ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਇਸ ਮਾਮਲੇ ਵਿਚ ਧਰਮ ਪ੍ਰਚਾਰ ਕਮੇਟੀ ਨੂੰ ਆਪਣੇ ਸਿੱਖ ਮਿਸ਼ਨ ਰਾਹੀਂ ਪੜਤਾਲ ਕਰਵਾਉਣ ਲਈ ਕਿਹਾ ਹੈ।ਬੁਲਾਰੇ ਅਨੁਸਾਰ ਕਲਕੱਤਾ ਦੇ ਆਲਮਪੁਰ ਵਿਖੇ ਗੁਰਦੁਆਰਾ ਸਾਹਿਬ ਦੀਆਂ ਬੱਤੀਆਂ ਬੰਦ ਕਰਕੇ ਮਰਯਾਦਾ ਵਿਰੁੱਧ ਆਰਤੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਦਾ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਮਨਮੱਤ ਕਰਨਾ ਸਿੱਖ ਰਵਾਇਤਾਂ ਅਤੇ ਸਿਧਾਂਤਾਂ ਦੀ ਤੌਹੀਨ ਹੈ।ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਸਿੱਖ ਰਵਾਇਤਾਂ ਦੀ ਮੌਲਿਕਤਾ ਨੂੰ ਰਲਗਡ ਕਰਨ ਦਾ ਕੋਝਾ ਯਤਨ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
 

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply