ਚੰਡੀਗੜ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਜਿੰਦਰ
ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਪਸ਼ੂਆਂ ਦੀ ਨਸਲ ਸੁਧਾਰ ਲਈ ਭਾਰਤ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪ੍ਰਾਜੈਕਟ ਤਹਿਤ ਸੂਬੇ ਵਿਚ 4,40,000 ਮੱਝਾਂ/ਗਾਵਾਂ ਨੂੰ ਹਰ ਪੱਖੋਂ ਮਿਆਰੀ ਸੀਮਨ ਨਾਲ ਮਸਨੂਈ ਗਰਭਧਾਰਨ ਕਰਾਉਣ ਦੀ ਸਹੂਲਤ ਮੁਫ਼ਤ ਦਿੱਤੀ ਜਾਵੇਗੀ।ਉਹਨਾਂ ਦਸਿਆ ਕਿ ਸੂਬੇ ਦੇ ਸਾਰੇ 22 ਜ਼ਿਲਿਆਂ ਵਿੱਚ ਇਹ ਸਕੀਮ ਸ਼ੁਰੂ ਹੋ ਚੁੱਕੀ ਹੈ ਅਤੇ ਸਕੀਮ ਅਗਲੇ ਸਾਲ 15 ਮਾਰਚ ਤੱਕ ਚਲੇਗੀ।
ਪਸੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਗਾਗ ਦੇ ਸਕੱਤਰ ਰਾਜ ਕਮਲ ਚੌਧਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਸਕੀਮ ਦੇ ਤਹਿਤ ਵੱਧ ਤੋਂ ਵੱਧ ਲਾਭ ਉਠਾਉਣ।ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਅਪੀਲ ਕੀਤੀ ਹੈ ਕਿ ਇਸ ਸਕੀਮ ਸਬੰਧੀ ਕਿਸੇ ਤਰਾਂ ਦੀ ਜਾਣਕਾਰੀ ਹਾਸਿਲ ਕਰਨ ਲਈ ਆਪਣੇ ਜ਼ਿਲੇ ਦੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਨਾਲ ਸੰਪਰਕ ਕਰਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media