Tuesday, November 24, 2026

ਬੈਂਕਾਂ, ਮਨੀਚੇਂਜਰਾਂ ਤੇ ਫਾਈਨੈਂਸਰਾਂ ਨੂੰ 24 ਘੰਟੇ ਗਾਰਡ ਤਾਇਨਾਤ ਕਰਨ ਦੇ ਹੁਕਮ

ਕਪੂਰਥਲਾ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ DPS Kharbanda Dc1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਰਕਾਰੀ/ਅਰਧ ਸਰਕਾਰੀ ਬੈਂਕ/ਏ.ਟੀ.ਐਮ, ਮਨੀਚੇਂਜਰ ਅਤੇ ਫਾਈਨੈਂਸਰ ਆਪਣੇ-ਆਪਣੇ ਅਦਾਰੇ ਵਿੱਚ 24 ਘੰਟੇ ਗਾਰਡ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ।ਇਹ ਹੁਕਮ 20 ਜਨਵਰੀ 2020 ਤੱਕ ਲਾਗੂ ਰਹਿਣਗੇ।
    ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸਰਕਾਰੀ/ਅਰਧ ਸਰਕਾਰੀ ਬੈਂਕਾਂ ਅਤੇ ਏ.ਟੀ.ਐਮ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਬਹੁਤ ਵਾਧਾ ਹੋਇਆ ਹੈ ਅਤੇ ਕਿਸੇ ਸਮੇਂ ਵੀ ਅਮਨ ਤੇ ਕਾਨੂੰਨ ਦੀ ਸਥਿਤੀ ਪੈਦਾ ਹੋ ਸਕਦੀ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply