Monday, October 5, 2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਪਹਿਲੀ ਪਾਤਸ਼ਾਹੀ ਦੇ ਅਵਤਾਰ ਦਿਹਾੜੇ ਸਬੰਧੀ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸ੍ਰੀ ਗੁਰੂ PPNJ2211201908ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਦਿਹਾੜੇ ਦੇ ਸਬੰਧ ’ਚ ਗੁਰਮਤਿ ਸਮਾਗਮ ਕਰਵਾਇਆ ਗਿਆ।ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ 5 ਸਹਿਜ ਪਾਠ ਦਾ ਭੋਗ ਪਾਉਣ ਉਪਰੰਤ ਵਿਦਿਆਰਥਣਾਂ ਵਲੋਂ ਗੁਰ ਜਸ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
           ਕਾਲਜ ਪਿ੍ਰੰਸੀਪਲ ਨਾਨਕ ਸਿੰਘ ਨੇ ਇਸ ਮੌਕੇ ਮਹਾਨ ਗੁਰੂ ਸਾਹਿਬਾਨਾਂ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੁਆਰਾ ਵਿਖਾਏ ਗਏ ਮਾਰਗ ’ਤੇ ਚੱਲਦਿਆਂ ਲੋਕ ਭਲਾਈ ਦੇ ਕਾਰਜਾਂ ’ਚ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਅਸੀਂ ਗੁਰਬਾਣੀ ਦੀ ਵਿਚਾਰਧਾਰਾ ਅਨੁਸਾਰ ਆਪਣੇ ਜੀਵਨ ਨੂੰ ਢਾਲਣ ਦੀ ਕੋਸਿਸ਼ ਕਰਾਂਗੇ ਤਾਂ ਹੀ ਸਹੀ ਅਰਥਾਂ ’ਚ ਗੁਰੂ ਜੀ ਦੀ 550 ਸਾਲਾ ਜਨਮ ਸ਼ਤਾਬਦੀ ਮਨਾਉਣ ਦਾ ਕੋਈ ਅਰਥ ਬਣਦਾ ਹੈ।
         ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ 5500 ਜਪੁ ਜੀ ਸਾਹਿਬ ਦੇ ਪਾਠਾਂ ਦਾ ਭੋਗ ਕਾਲਜ ਦੇ ਗੁਰਦੁਆਰੇ ਸਾਹਿਬ ’ਚ ਪਾਏ ਗਏ।ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਲੰਗਰ, ਜੌੜਾ ਘਰ ਅਤੇ ਛਬੀਲ ਦੀ ਸੇਵਾ ਵੀ ਕੀਤੀ ਗਈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply