Saturday, June 27, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਮੁਲੇਪੁਰ ਦੇ ਸਰਕਾਰੀ ਸਕੂਲ ‘ਚ ਬਣਾਇਆ ਆਧੁਨਿਕ ਕਿਚਨ ਗਾਰਡਨ

ਫਤਹਿਗੜ੍ਹ ਸਾਹਿਬ, 22 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ PPNJ2211201913ਐਗਰੀਕਲਚਰ ਵਿਭਾਗ ਵਲੋਂ ਰੋਜ਼ਾਨਾ ਨਵੀਆਂ ਲੀਹਾਂ ਪਾਈਆਂ ਜਾ ਰਹੀਆਂ ਹਨ।ਵਿਭਾਗ ਦੇ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤਪਾਲ ਸਿੰਘ, ਵਿਭਾਗ ਮੁਖੀ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਦੇ ਨਿਰਦੇਸ਼ਾਂ ਤਹਿਤ ਅਤੇ ਵਿਭਾਗ ਇੰਚਾਰਜ਼ ਡਾ. ਜਸਪ੍ਰੀਤ ਕੌਰ ਦੀ ਯੋਗ ਅਗਵਾਈ ਵਿੱਚ ਲਗਾਤਾਰ ਸਰਕਾਰੀ ਸਕੂਲਾਂ ਵਿੱਚ ਜਾ ਕੇ ਆਧੁਨਿਕ ਕਿਚਨ ਗਾਰਡਨ ਬਣਾਏ ਜਾ ਰਹੇ ਹਨ।ਇਸੇ ਲੜੀ ਤਹਿਤ ਵਿਦਿਆਰਥੀਆਂ ਵਲੋਂ ਸਹਾਇਕ ਪ੍ਰੋਫੈਸਰ ਜਸਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਲੇਪੁਰ ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਆਧੁਨਿਕ ਕਿਚਨ ਗਾਰਡਨ ਬਣਾਇਆ ਗਿਆ।ਜਿਸ ‘ਤੇ ਸਕੂਲ ਪ੍ਰਿੰਸੀਪਲ ਰਾਜੇਸ਼ ਵਰਮਾ ਨੇ ਐਗਰੀਕਲਚਰ ਵਿਭਾਗ ਦੇ ਇੰਚਾਰਜ਼ ਡਾ. ਜਸਪ੍ਰੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਐਗਰੀਕਲਚਰ ਵਿਸ਼ੇ ਅਤੇ ਹੋਰ ਸਹਾਇਕ ਧੰਦਿਆਂ ਬਾਰੇ ਭਰਪੂਰ ਜਾਣਕਾਰੀ ਮਿਲੀ ਹੈ।ਸਹਾਇਕ ਪ੍ਰੋਫੈਸਰ ਜਸਪ੍ਰੀਤ ਸਿੰਘ ਨੇ ਸਕੂਲ ਪ੍ਰਿੰਸੀਪਲ ਰਾਜੇਸ਼ ਵਰਮਾ ਨੂੰ ਵਿਭਾਗ ਵਲੋਂ ਸਨਮਾਨ ਚਿੰਨ੍ਹ ਵੀ ਭੇਂਟ ਕੀਤਾ ਗਿਆ।
             PPNJ2211201914   ਇਸ ਮੌਕੇ ਮੀਨਾਕਸ਼ੀ ਸ਼ਰਮਾ, ਸ਼ਾਮ ਲਾਲ, ਸਤਵੀਰ ਸਿੰਘ, ਮਨਜੀਤ ਕੌਰ ਅਤੇ ਐਗਰੀਕਲਚਰ ਇੰਸਟਰਕਟਰ ਸੰਦੀਪ ਸਿੰਘ ਵੀ ਹਾਜ਼ਰ ਰਹੇ ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply